ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :
ਤਰਨਤਾਰਨ ਦੀ ਐਸਐਸਪੀ ਤੋਂ ਬਾਅਦ ਹੁਣ ਦੋ ਡੀਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਡੀਐਸਪੀ (ਡਿਟੈਕਟਿਵ) ਹਰਜਿੰਦਰ ਸਿੰਘ ਅਤੇ ਡੀਐਸਪੀ (ਪੀਬੀਆਈ) ਗੁਲਜ਼ਾਰ ਸਿੰਘ ਸ਼ਾਮਲ ਹਨ।
ਇਹ ਕਾਰਵਾਈ ਇੱਕ ਅਕਾਲੀ ਉਮੀਦਵਾਰ ਦੀ ਧੀ ਅਤੇ ਆਈਟੀ ਵਿੰਗ ਇੰਚਾਰਜ ਵਿਰੁੱਧ ਦਰਜ ਇੱਕ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ। ਜਿਸ ਵਿੱਚ ਦੋਵੇਂ ਅਧਿਕਾਰੀ ਕੇਸ ਦਰਜ ਕਰਨ ਅਤੇ ਆਈਟੀ ਵਿੰਗ ਇੰਚਾਰਜ ਦੀ ਗ੍ਰਿਫ਼ਤਾਰੀ ਸਬੰਧੀ ਹਾਈ ਕੋਰਟ ਨੂੰ ਕੋਈ ਠੋਸ ਜਵਾਬ ਨਹੀਂ ਦੇ ਸਕੇ।
ਇਸ ਤੋਂ ਇਲਾਵਾ, ਇਸ ਮਾਮਲੇ ਵਿੱਚ ਕਈ ਹੋਰ ਅਕਾਲੀਆਂ ਨੂੰ ਵੀ ਜ਼ਮਾਨਤ ਦੇ ਦਿੱਤੀ ਗਈ ਸੀ। ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਕੇਸ ਦੀ ਕਮਜ਼ੋਰ ਪੈਰਵੀ ਲਈ ਜ਼ਿੰਮੇਵਾਰ ਠਹਿਰਾਇਆ ਹੈ।
ਕੱਲ੍ਹ ਹੀ, ਡੀਜੀਪੀ ਗੌਰਵ ਯਾਦਵ ਨਵੀਂ ਦਿੱਲੀ ਵਿੱਚ ਚੋਣ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸਨ। ਜਿਸ ਤੋਂ ਬਾਅਦ ਦੋਵਾਂ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।




