- ਭਾਜਪਾ ਪੰਜਾਬ ਵਿੱਚ ਵਿਚ ਗੜਬੜ ਵਾਲਾ ਮਾਹੌਲ ਬਣਾ ਕੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਵਿੱਚ
- ਨਵੀਂ ਯੂਨੀਵਰਸਿਟੀ ਬਣਾਉਣ ਤੋ ਪਹਿਲਾਂ ਪੰਜਾਬ ਤੇ ਪੰਜਾਬੀ ਯੂਨੀਵਰਸਿਟੀ ਵੱਲ ਧਿਆਨ ਦੇਵੇ ਸਰਕਾਰ
ਮੋਰਿੰਡਾ 26 ਨਵੰਬਰ (ਭਟੋਆ)
ਪੰਜਾਬ ਕਾਂਗਰਸ ਸੂਬੇ ਦੀ ਬੇਹਤਰੀ ਲਈ ਇਕਜੁੱਟ ਹੋ ਕੇ 2027 ਦੀਆਂ ਚੋਣਾਂ ਵਿੱਚ ਉਤਰੇਗੀ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਉਪਰੰਤ ਪੰਜਾਬ ਵਿੱਚ ਸਰਕਾਰ ਬਣਾਏਗੀ ਤਾਂ ਜੋ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਪੰਜਾਬੀਆਂ ਨਾਲ ਲਗਾਤਾਰ ਕੀਤੀਆਂ ਜਾ ਰਹੀਆਂ ਵਧੀਕੀਆਂ ਨੂੰ ਠੱਲ ਪਾਈ ਜਾ ਸਕੇ।
ਉਪਰੋਕਤ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸ੍ਰੀ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਸ੍ਰੀ ਬਾਜਵਾ ਤੇ ਹੋਰ ਬਹੁਤ ਸਾਰੇ ਕਾਂਗਰਸੀ ਆਗੂ ਤੇ ਵਿਧਾਇਕ ਇੱਥੇ ਸ੍ਰੀ ਚੰਨੀ ਵੱਲੋਂ ਆਪਣੇ ਪੁੱਤਰ ਨਵਜੀਤ ਸਿੰਘ ਨਵੀ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਹੋਏ ਸਨ।ਇਸ ਮੌਕੇ ਤੇ ਭਾਈ ਜਗਦੀਪ ਸਿੰਘ ਪਰਵਾਨਾ ਹਜੂਰੀ ਰਾਗੀ ਦੇ ਜਥੇ ਵੱਲੋਂ ਰਸਭਿੰਨ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਤੇ ਸ੍ਰੀ ਚੰਨੀ ਵੱਲੋਂ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ। ਸ੍ਰੀ ਬਾਜਵਾ ਨੇ ਕੇਂਦਰ ਸਰਕਾਰ ਤੇ ਹੱਲਾ ਬੋਲਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਵਿਚ ਗੜਬੜ ਵਾਲਾ ਮਾਹੌਲ ਬਣਾ ਕੇ ਇੱਥੇ ਰਾਸ਼ਟਰਪਤੀ ਰਾਜ ਲਾਗੂ ਕਰਕੇ ਖੁਦ ਰਾਜ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਪ੍ਰੰਤੂ ਜਿਸ ਤਰੀਕੇ ਨਾਲ ਭਾਜਪਾ ਜੰਮੂ ਕਸ਼ਮੀਰ ਵਿੱਚ ਆਪਣੇ ਮਨਸੂਬਿਆਂ ਨੂੰ ਲਾਗੂ ਕਰਨ ਵਿੱਚ ਫੇਲ ਸਾਬਿਤ ਹੋਈ ਹੈ ਉਸੇ ਤਰ੍ਹਾਂ ਪੰਜਾਬ ਵਿੱਚ ਭਾਜਪਾ ਆਪਣੇ ਰਾਸੀ ਮਨੋਰਥਾਂ ਦੀ ਪੂਰਤੀ ਕਰਨ ਲਈ ਸਫਲ ਨਹੀਂ ਹੋਵੇਗੀ ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਹਰ ਤਿੰਨ ਮਹੀਨੇ ਮਗਰੋਂ ਪੰਜਾਬ ਦੇ ਵਿਰੁੱਧ ਕੋਈ ਨਾ ਕੋਈ ਵਿਵਾਦਪੂਰਨ ਮਾਮਲਾ ਖੜਾ ਕਰਕੇ ਪੰਜਾਬੀਆਂ ਦੀ ਅਣਖਾ ਤੇ ਗੈਰਤ ਨੂੰ ਵੰਗਾਰਿਆ ਜਾਂਦਾ ਹੈ ਅਤੇ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਕਾਲੀ ਭਾਜਪਾ ਗਠਜੋੜ ਸਬੰਧੀ ਗੱਲਬਾਤ ਕਰਦੇ ਆਂ ਜਿਹੜੀ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪਹਿਲਾਂ ਵੀ ਇਸ ਗੱਠਜੋੜ ਨੂੰ ਹਰਾਇਆ ਗਿਆ ਅਤੇ ਹੁਣ ਫੇਰ ਇਤਿਹਾਸ ਦੁਹਰਾਇਆ ਜਾਏਗਾ।
ਉਹਨਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਪੰਜਾਬ ਅਤੇ ਪੰਜਾਬੀਅਤ ਵਿਰੁੱਧ ਰਵਈਆ ਅਪਣਾ ਰਹੀ ਹੈ ਕਿ ਹੁਣ ਵੀ ਅਕਾਲੀ ਦਲ ਭਾਜਪਾ ਨਾਲ ਸਮਝੌਤਾ ਕਰੇਗਾ ਸ੍ਰੀ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਬੀਬੀਐਮਬੀ ਵਿੱਚੋਂ ਪੰਜਾਬ ਦਾ ਸਥਾਈ ਮੈਂਬਰ ਬਾਹਰ ਕਰਕੇ ਪੰਜਾਬ ਦੇ ਪਾਣੀਆਂ ਤੇ ਕੰਟਰੋਲ ਕੀਤਾ ਗਿਆ ਤੇ ਹੁਣ ਪੰਜਾਬ ਯੂਨੀਵਰਸਿਟੀ ਤੇ ਮੁਕੰਮਲ ਤੌਰ ਤੇ ਕੰਟਰੋਲ ਕਰਨੀਆਂ ਕੋਸ਼ਿਸ਼ਾਂ ਕਰਦੇ ਆਂ ਕਰਦੇ ਆਂ ਯੂਨੀਵਰਸਿਟੀ ਦੀ ਸੈਨਟ ਅਤੇ ਸਿੰਡੀਕੇਟ ਨੂੰ ਭੰਗ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਸਬੰਧੀ ਗੱਲ ਕਰਦੇ ਆਂ ਸ੍ਰੀ ਬਾਜਵਾ ਨੇ ਕਿਹਾ ਕਿ ਇਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਅਦੂਤੀ ਤੇ ਲਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਨ ਸਬੰਧੀ ਸੱਦਿਆ ਗਿਆ ਪਵਿੱਤਰ ਕਾਰਜ ਸੀ ਜਿਸ ਦੇ ਕੋਈ ਕਿੰਤੂ ਪ੍ਰੰਤੂ ਨਹੀਂ ਕੀਤਾ ਜਾ ਸਕਦਾ।
ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਉਣ ਸਬੰਧੀ ਗੱਲ ਕਰਦੇ ਆਂ ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਜਰੂਰਤ ਹੈ ਪਰੰਤੂ ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਪੰਜਾਬੀ ਯੂਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਲ ਧਿਆਨ ਦੇਣ ਦੀ ਲੋੜ ਹੈ , ਜਿਹੜੀਆਂ ਕਿ ਪੰਜਾਬੀ ਭਾਸ਼ਾ ਪੰਜਾਬ ਦਾ ਸੱਭਿਆਚਾਰ ਪੰਜਾਬ ਦੀ ਵਿਰਾਸਤ ਅਤੇ ਪੰਜਾਬ ਦੇ ਇਤਿਹਾਸ ਦੇ ਪ੍ਰਚਾਰ ਪ੍ਰਸਾਰ ਲਈ ਅਤੇ ਪੰਜਾਬ ਦੀ ਵਿਰਾਸਤ ਨੂੰ ਸੰਭਾਲਣ ਲਈ ਬਣਾਈਆਂ ਗਈਆਂ ਸਨ ਪਰੰਤੂ ਅੱਜ ਇਹਨਾਂ ਯੂਨੀਵਰਸਿਟੀਆਂ ਵਿੱਚ ਅਜਿਹੇ ਵਾਈਸ ਚਾਂਸਲਰ ਨਿਯੁਕਤ ਕੀਤੇ ਗਏ ਹਨ ਜਿਹੜੇ ਕੇਂਦਰ ਸਰਕਾਰ ਦੀ ਸੋਚ ਅਨੁਸਾਰ ਪੰਜਾਬ ਦੇ ਸੱਭਿਆਚਾਰ ਅਤੇ ਇਤਿਹਾਸ ਨੂੰ ਦੁਬਾਰਾ ਲਿਖ ਕਿ ਪੰਜਾਬ ਅਤੇ ਪੰਜਾਬੀਅਤ ਨੂੰ ਗੰਧਲਾ ਕਰਨ ਦੀ ਅਤੇ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਤੇ ਕਬਜ਼ਾ ਕਰਨ ਦੀਆਂ ਲਗਾਤਾਰ ਕੋਸ਼ਿਸ਼ ਕਰ ਰਹੇ ਹਨ।
ਪੰਜਾਬ ਯੂਨੀਵਰਸਿਟੀ ਦੀ ਗੱਲਬਾਤ ਕਰਦੇ ਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਯੂਨੀਵਰਸਿਟੀ ਦੀ ਪਿਛਲੇ 60 ਸਾਲਾਂ ਤੋਂ ਕੰਮ ਕਰਦੀ ਆ ਰਹੀ ਸੈਨਟ ਤੇ ਸਿੰਡੀਕੇਟ ਭੰਗ ਕਰਕੇ ਇਸ ਯੂਨੀਵਰਸਿਟੀ ਦੇ ਸੈਕੂਲਰ ਢਾਂਚੇ ਨੂੰ ਬਦਲ ਕੇ ਇੱਕ ਵੱਖਰੀ ਸੋਚ ਦੇ ਵਾਈਸ ਚਾਂਸਲਰ ਨਿਯੁਕਤ ਕੀਤੇ ਜਾ ਗਏ ਹਨ ਜਿਸ ਕਾਰਨ ਯੂਨੀਵਰਸਿਟੀ ਵਿੱਚ ਵੱਖੋ ਵੱਖ ਤਰ੍ਹਾਂ ਦੀਆਂ ਸ਼ਖਾਂਵਾਂ ਚੱਲ ਰਹੀਆਂ ਹਨ। ਸ੍ਰੀ ਬਾਜਵਾ ਨੇ ਕਿਹਾ ਉਹਨਾਂ ਦਾ ਇਹ ਮੰਨਣਾ ਹੈ ਕਿ ਪੰਜਾਬ ਸਰਕਾਰ 2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮਾਹੌਲ ਨੂੰ ਵਿਗਾੜ ਕੇ ਇਥੇ ਰਾਸ਼ਟਰਪਤੀ ਰਾਜ ਲਾਗੂ ਕਰਕੇ ਪੋਲੀਟੀਕਲ ਤੌਰ ਤੇ ਬੈਕ ਡੋਰ ਐਂਟਰੀ ਕਰੇਗੀ ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬੀਆਂ ਦੇ ਲਗਾਤਾਰ ਟੈਸਟ ਕਰ ਰਹੀ ਹੈ ਕਿ ਜੇਕਰ ਪੰਜਾਬੀ ਕਿਸੇ ਮੁੱਦੇ ਦਾ ਵਿਰੋਧ ਨਹੀਂ ਕਰਦੇ ਤਾਂ ਉਹ ਲਗਾਤਾਰ ਆਪਣੇ ਏਜੰਡੇ ਨੂੰ ਅੱਗੇ ਵਧਾਏਗੀ। ਪ੍ਰੰਤੂ ਪੰਜਾਬ ਦੇ ਲੋਕ ਕੇਂਦਰ ਸਰਕਾਰ ਦੀ ਕਿਸੇ ਵੀ ਧੱਕੇਸ਼ਾਹੀ ਅਤੇ ਗੈਰ ਕਾਨੂੰਨੀ ਤੇ ਗੈਰ ਸੰਵਿਧਾਨਿਕ ਕਾਰਵਾਈ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। 202 27 ਦੀਆਂ ਵਿਧਾਨ ਸਭਾ ਚੋਣਾਂ ਦੇ ਪੰਜਾਬ ਕਾਂਗਰਸ ਵੱਲੋਂ ਏਜਂਡਾ ਜਾਰੀ ਕਰਨ ਸਬੰਧੀ ਪੁੱਛਿਆ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਬਾਜਵਾ ਨੇ ਦੱਸਿਆ ਕਿ ਬੜੀ ਜਲਦੀ ਪੰਜਾਬ ਪੱਖੀ ਏਜੰਡਾ ਜਾਰੀ ਕਰਕੇ ਪੰਜਾਬ ਦੇ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸੇ ਏਜੰਡੇ ਦੇ ਆਧਾਰ ਤੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ ਅਤੇ ਉਹ ਇਸ ਸਬੰਧੀ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਇਹਨਾਂ ਚੋਣਾਂ ਲਈ ਪੰਜਾਬ ਕਾਂਗਰਸ ਪੂਰੀ ਤਰਹਾਂ ਇੱਕ ਜੁੱਟ ਹੈ ਅਤੇ ਕਾਂਗਰਸ ਪਾਰਟੀ ਪੰਜਾਬੀਆਂ ਦੀਆਂ ਉਮੀਦਾਂ ਤੇ ਪੂਰਾ ਉਤਰੇਗੀ।
ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ , ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਇੰਦਰਪ੍ਰਤਾਪ ਸਿੰਘ ਰਾਣਾ, ਸਾਬਕਾ ਖਜ਼ਾਨਾ ਮੰਤਰੀ ਲਾਲ ਸਿੰਘ, ਗੁਰ ਪ੍ਰਤਾਪ ਸਿੰਘ ਪਡਿਆਲਾ ,ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹਲਕਾ ਖਰੜ ਦੇ ਇੰਚਾਰਜ ਸ੍ਰੀ ਵਿਜੇ ਕੁਮਾਰ ਟਿੰਕੂ ਬਰਿੰਦਰ ਸਿੰਘ ਢਿੱਲੋ,, ਬੰਤ ਸਿੰਘ ਕਲਾਰਾ ਸਾਬਕਾ ਚੇਅਰਮੈਨ , ਸ੍ਰੀ ਹਰੀਪਾਲ ਸਾਬਕਾ ਪ੍ਰਧਾਨ, ਡਾਕਟਰ ਮਨਮੋਹਨ ਸਿੰਘ ਤੇ ਡਾਕਟਰ ਮਨੋਹਰ ਸਿੰਘ ਖਰੜ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ,ਸਾਬਕਾ ਕੈਬਨਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ , ਬਲਵੀਰ ਸਿੰਘ ਸਿੱਧੂ ,ਪ੍ਰਗਟ ਸਿੰਘ, ਗੁਰਪ੍ਰੀਤ ਸਿੰਘ ਕਾਂਗੜ, ਰਾਜ ਕੁਮਾਰ ਵੇਰਕਾ , ਲੋਕ ਸਭਾ ਮੈਂਬਰ ਅਮਰ ਸਿੰਘ ਤੇ ਮੁਹੰਮਦ ਸਦੀਕ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ , ਗੁਰਕੀਰਤ ਸਿੰਘ ਕੋਟਲੀ, ਬਲਕੌਰ ਸਿੰਘ ਸਿੱਧੂ ਮੂਸੇਵਾਲਾ ,ਭਾਰਤ ਭੂਸ਼ਣ ਆਸ਼ੂ ,ਸ਼ਾਮ ਸੁੰਦਰ ਅਰੋੜਾ, ਸੰਗਤ ਸਿੰਘ ਗਿਲਜੀਆਂ, ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬੰਸਲ, ਲਾਡੀ ਸ਼ੇਰੋਵਾਲੀਆ ਅਜੈਬ ਸਿੰਘ ਭੱਟੀ ਦਰਸ਼ਨ ਸਿੰਘ ਬਰਾੜ, ਹੈਰੀ ਮਾਨ , ਰਵਿੰਦਰ ਕੁਮਾਰ ਆਵਲਾ ਦਵਿੰਦਰ ਸਿੰਘ ਗੋਲਡੀ ਧੂਰੀ ਕੁਸ਼ਲਦੀਪ ਸਿੰਘ ਕਿੱਕੀ ਢਿੱਲੋ ਅਨਿਲ ਜੋਸ਼ੀ ਕਰਮਜੀਤ ਸਿੰਘ ਬੁਰਜ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।




