ਫਾਜ਼ਿਲਕਾ, 26 ਨਵੰਬਰ: ਦੇਸ਼ ਕਲਿੱਕ ਬਿਊਰੋ :
ਮਲੋਟ ਤੋਂ ਫਾਜ਼ਿਲਕਾ ਜਾ ਰਹੀ ਇੱਕ ਰੋਡਵੇਜ਼ ਬੱਸ ਦੀ ਮਲੋਟ ਰੋਡ ‘ਤੇ ਪਿੰਡ ਟਾਹਲੀਵਾਲਾ ਨੇੜੇ ਇੱਕ ਕੈਂਟਰ ਨਾਲ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਸਵਾਰੀਆਂ ਦੀ ਮੌਤ ਹੋ ਗਈ। ਬੱਸ ਵਿੱਚ ਸਵਾਰ ਲਗਭਗ 40 ਸਵਾਰੀਆਂ ਸਵਾਰ ਸਨ, ਜਿਨ੍ਹਾਂ ‘ਚੋਂ ਪੰਦਰਾਂ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਸੂਚਨਾ ਮਿਲਣ ਤੋਂ ਬਾਅਦ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬੱਸ ਵਿੱਚੋਂ ਕੱਢਿਆ ਅਤੇ ਇਲਾਜ ਲਈ ਸਰਕਾਰੀ ਹਸਪਤਾਲ ਲੈ ਗਈ। ਪੁਲਿਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ।




