ਪੰਜਾਬ ਪੁਲਿਸ ਦਾ ASI ਨੌਕਰੀ ਤੋਂ ਬਰਖ਼ਾਸਤ 

ਚੰਡੀਗੜ੍ਹ ਪੰਜਾਬ

ਜਲੰਧਰ, 27 ਨਵੰਬਰ, ਦੇਸ਼ ਕਲਿਕ ਬਿਊਰੋ :

ਜਲੰਧਰ ਦੀ ਇੱਕ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼ ਅਤੇ ਕਤਲ ਦੇ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਏਐਸਆਈ ਮੰਗਤ ਰਾਮ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਦੇ ਹੁਕਮ ਜਾਰੀ ਕੀਤੇ ਹਨ।

ਜਿਕਰਯੋਗ ਹੈ ਕਿ 22 ਨਵੰਬਰ ਨੂੰ ਪੱਛਮੀ ਹਲਕੇ ਵਿੱਚ ਇੱਕ 13 ਸਾਲਾ ਲੜਕੀ ਦੇ ਪਰਿਵਾਰ ਨੇ ਬਸਤੀ ਬਾਵਾ ਖੇਲ ਪੁਲਿਸ ਸਟੇਸ਼ਨ ਨੂੰ ਗੁੰਮਸ਼ੁਦਗੀ ਦੇ ਮਾਮਲੇ ਬਾਰੇ ਸੂਚਿਤ ਕੀਤਾ ਸੀ। ਇਸ ਤੋਂ ਬਾਅਦ, ਏਐਸਆਈ ਮੰਗਤ ਰਾਮ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚੇ। ਉਹ ਘਰ ਦੇ ਅੰਦਰ ਚਲੇ ਗਏ।20 ਮਿੰਟ ਅੰਦਰ ਰਹਿਣ ਤੋਂ ਬਾਅਦ, ਉਸਨੇ ਪਰਿਵਾਰ ਨੂੰ ਦੱਸਿਆ ਕਿ ਅੰਦਰ ਕੁਝ ਵੀ ਨਹੀਂ ਹੈ। 

ਇਸ ਮਾਮਲੇ ਵਿੱਚ, ਏਐਸਆਈ ਨੂੰ 22 ਨਵੰਬਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਸੀ, ਪਰ ਉਸਦੀ ਬਰਖਾਸਤਗੀ ਦੀ ਮੰਗ ਕੀਤੀ ਗਈ ਸੀ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚੇ ਏਐਸਆਈ ਮੰਗਤ ਰਾਮ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।