ਤਰਨਤਾਰਨ ਜ਼ਿਮਨੀ ਚੋਣ ‘ਚ ਅਕਾਲੀ ਉਮੀਦਵਾਰ ਦੀ ਧੀ ਗ੍ਰਿਫ਼ਤਾਰ

ਪੰਜਾਬ

ਤਰਨਤਾਰਨ, 28 ਨਵੰਬਰ: ਦੇਸ਼ ਕਲਿੱਕ ਬਿਊਰੋ :

ਤਰਨਤਾਰਨ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਦੀ ਧੀ ਕੰਚਨਪ੍ਰੀਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਚੋਣਾਂ ਦੌਰਾਨ ਵੱਖ-ਵੱਖ ਥਾਣਿਆਂ ਵਿੱਚ ਕੰਚਨਪ੍ਰੀਤ ਖ਼ਿਲਾਫ਼ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਸਨ।

ਕੰਚਨਪ੍ਰੀਤ ਅੱਜ ਦੁਪਹਿਰ 12 ਵਜੇ ਦੇ ਕਰੀਬ ਮਜੀਠਾ ਥਾਣੇ ਪਹੁੰਚੀ, ਜਿੱਥੇ ਉਸ ਤੋਂ ਛੇ ਘੰਟੇ ਪੁੱਛਗਿੱਛ ਕੀਤੀ ਗਈ। ਬਾਅਦ ਵਿੱਚ ਸ਼ਾਮ 5:30 ਵਜੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਸ ਨੂੰ ਕੱਲ੍ਹ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।