ਨੌਟੀਫਿਕੇਸ਼ਨ ਜਾਰੀ ਹੋਣ ਦੇ ਤਿੰਨ ਸਾਲ ਬਾਅਦ ਵੀ ਪੁਰਾਣੀ ਪੈਨਸ਼ਨ ਨਹੀਂ ਹੋਈ ਬਹਾਲ, ਮੁਲਾਜ਼ਮਾਂ ਵਿੱਚ ਭਾਰੀ ਰੋਸ

ਪਟਿਆਲਾ 20 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਵੱਡੇ ਦਾਅਵਿਆਂ ਨਾਲ਼ ਜਾਰੀ ਕੀਤਾ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਤਿੰਨ ਸਾਲ ਬੀਤਣ ਦੇ ਬਾਅਦ ਵੀ ਹਵਾ ਵਿੱਚ ਲਟਕ ਰਿਹਾ ਹੈ। ਸੂਬਾ ਸਰਕਾਰ ਆਪਣੇ ਹੀ ਜਾਰੀ ਕੀਤੇ ਪੱਤਰ ਨੂੰ ਲਾਗੂ ਕਰਨ ਵਿੱਚ ਨਕਾਮ ਸਾਬਤ ਹੋਈ ਹੈ। ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਨੋਟੀਫਿਕੇਸ਼ਨ […]

Continue Reading

ਸਾਬਕਾ DIG ਭੁੱਲਰ ਦੀ ਨਿਆਂਇਕ ਹਿਰਾਸਤ ‘ਚ ਫੇਰ ਵਾਧਾ

ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਕਰੋੜਾਂ ਰੁਪਏ ਦੀ ਜਾਇਦਾਦ ਇਕੱਠੀ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ, ਅੱਜ ਮੁੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਦੇ ਮਾਮਲੇ ਦੀ […]

Continue Reading

ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਫੇਰ ਕੀਤਾ ਹਾਈ ਕੋਰਟ ਦਾ ਰੁਖ

ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ, ਨੇ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ (1 ਤੋਂ 19 ਦਸੰਬਰ) ਵਿੱਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ […]

Continue Reading

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ

ਜੰਮੂ/ਪਠਾਨਕੋਟ/ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਆਰੰਭ ਹੋਏ ਨਗਰ ਕੀਰਤਨ ਨੂੰ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਪਠਾਨਕੋਟ ਲਈ ਰਵਾਨਾ ਕੀਤਾ ਗਿਆ। ਸੰਗਤਾਂ ਨੇ ਨਗਰ ਕੀਰਤਨ ਦੇ ਬੀਤੀ ਰਾਤ ਸਵਾਗਤ ਸਮੇਂ ਅਤੇ ਅੱਜ ਰਵਾਨਗੀ ਸਮੇਂ ਕਈ-ਕਈ […]

Continue Reading

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਅੱਜ ਅੰਮ੍ਰਿਤਸਰ ਪੁੱਜ ਕੇ ਹੋਈ ਸੰਪੰਨ

ਅੰਮ੍ਰਿਤਸਰ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਅੱਜ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ […]

Continue Reading

‘ਆਪ’ ਵਿਧਾਇਕ ਖਿਲਾਫ ਵਕੀਲਾਂ ਨੇ ਕੀਤੀ ਸੜਕ ਜਾਮ, ਵਿੱਤ ਮੰਤਰੀ ਕਾਫਲਾ ਰੋਕ ਕੇ ਗੱਲ ਕਰਨ ਪਹੁੰਚੇ

ਸੰਗਰੂਰ, 20 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਵਕੀਲਾਂ ਵੱਲੋਂ ਆਮ ਆਦਮੀ ਪਾਰਟੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਸੜਕ ਜਾਮ ਕੀਤੀ ਜਾ ਰਹੀ ਹੈ। ਸੰਗਰੂਰ ਵਿਚ ਇਕ ਜਾਇਦਾਦ ਦੇ ਮਾਮਲੇ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਉਤੇ ਦੋਸ਼ ਲਗਾਏ ਕਿ ਉਨ੍ਹਾਂ ਵੱਲੋਂ ਇਕ ਧਿਰ ਦੀ ਮਦਦ ਕੀਤੀ ਜਾ ਰਹੀ ਹੈ। ਸੰਗਰੂਰ ਵਿਚ ਇਕ ਜਾਇਦਾਦ […]

Continue Reading

ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅਹੁਦੇ ਦੀ ਸਹੁੰ ਚੁੱਕੀ

ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿਕ ਬਿਊਰੋ : ਤਰਨਤਾਰਨ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅੱਜ ਅਹੁਦੇ ਦੀ ਸਹੁੰ ਚੁੱਕੀ। ਸਪੀਕਰ ਕੁਲਤਾਰ ਸੰਧਵਾਂ ਨੇ ਸਹੁੰ ਚੁਕਾਈ। ਉਹ ਹੁਣ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਸਮਾਗਮਾਂ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਆਪਣੇ ਪਹਿਲੇ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣਗੇ।  ਸਪੀਕਰ ਨੇ […]

Continue Reading

‘ਆਪ’ ਵਿਧਾਇਕ ਨੇ ਧਰਨਾਕਾਰੀਆਂ ਨੂੰ ਮਾਰਿਆ ਦਬਕਾ, ਕਿਹਾ, ‘10ਵੀਂ ਪਾਸ ਮੈਨੂੰ ਸਵਾਲ ਨਾ ਪੁੱਛੋ’

ਮੋਹਾਲੀ, 20 ਨਵੰਬਰ, ਦੇਸ਼ ਕਲਿੱਕ ਬਿਓਰੋ : 35 ਪਿੰਡਾਂ ਨੂੰ ਰੂਪਨਗਰ ਜ਼ਿਲ੍ਹੇ ਵਿੱਚ ਤਬਦੀਲ ਕਰਨ ਦੇ ਵਿਰੁੱਧ ਖਰੜ ਵਿੱਚ ਚਲ ਰਹੇ ਧਰਨੇ ਵਿੱਚ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਪ੍ਰਦਰਸ਼ਨਕਾਰੀਆਂ ਨੂੰ ਦਬਕਾ ਮਾਰਦੇ ਹੋਏ ਕਿਹਾ ਕਿ 10ਵੀਂ ਪਾਸ ਕੋਈ ਮੈਨੂੰ ਸਵਾਲ ਪੁੱਛੇ, ਇਹ ਮੈਨੂੰ ਨੀ ਪਸੰਦ, ਮੈਂ ਪੜ੍ਹਿਆ ਲਿਖਿਆ ਹਾਂ। ਖਰੜ ਵਿਚ ਬਾਰ ਐਸੋਸੀਏਸ਼ਨ […]

Continue Reading

CM ਭਗਵੰਤ ਮਾਨ ਤੇ AAP ਸੁਪਰੀਮੋ ਕੇਜਰੀਵਾਲ ਨੇ ਰੱਖਿਆ ਨੀਂਹ ਪੱਥਰ, ਖ਼ਰਚਾ ਆਇਆ ਪੌਣੇ 2 ਕਰੋੜ ਰੁਪਏ

ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਵਲੋਂ ਇਕ ਨੀਂਹ ਪੱਥਰ ਰੱਖਣ ਦਾ ਖਰਚਾ ਪੌਣੇ ਦੋ ਕਰੋੜ ਰੁਪਏਚੰਡੀਗੜ੍ਹ, 20 ਨਵੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨੀਂ ਰੱਖੇ ਗਏ ਇਕ ਨੀਂਹ ਪੱਥਰ ਦਾ ਖਰਚ ਪੌਣੇ ਦੋ ਕਰੋੜ ਰੁਪਏ ਹੋਇਆ ਹੈ। ਜਲੰਧਰ ਨਗਰ ਨਿਗਮ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ YouTube ਚੈਨਲ ਮੁਅੱਤਲ 

ਅੰਮ੍ਰਿਤਸਰ, 20 ਨਵੰਬਰ, ਦੇਸ਼ ਕਲਿਕ ਬਿਊਰੋ : ਯੂਟਿਊਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਅਧਿਕਾਰਤ ਯੂਟਿਊਬ ਚੈਨਲ, SGPC, ਸ੍ਰੀ ਅੰਮ੍ਰਿਤਸਰ ਨੂੰ ਆਪਣੀ ਨੀਤੀ ਦੀ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਇੱਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ 19 ਨਵੰਬਰ, 2025 ਦੀ ਸ਼ਾਮ ਨੂੰ ਹੋਈ, ਜਦੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਰਹਿਰਾਸ ਸਾਹਿਬ ਦੇ […]

Continue Reading