ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਚੀਮਾ

ਚੰਡੀਗੜ੍ਹ, 18 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿੱਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ […]

Continue Reading

ਪੰਜਾਬ ‘ਚ ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਚੰਡੀਗੜ੍ਹ, 18 ਨਵੰਬਰ : ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਸੁਚਾਰੂ ਅਤੇ ਢੁਕਵੇਂ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਚੁਕਾਈ ਦਾ ਅੰਕੜਾ 150 ਲੱਖ ਮੀਟਰਿਕ ਟਨ ਨੂੰ ਪਾਰ ਕਰ ਗਿਆ ਹੈ। ਇਸ ਤੋਂ ਪਹਿਲਾਂ, ਝੋਨੇ ਆਮਦ ਅਤੇ ਖਰੀਦ ਦੋਵੇਂ ਹੀ 150 […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 1 ਕਰੋੜੀ ਇਨਾਮੀ ਰਾਸ਼ੀ ਵਾਲਾ ਨਕਸਲੀ ਢੇਰ

ਛੱਤੀਸਗੜ੍ਹ, 18 ਨਵੰਬਰ: ਦੇਸ਼ ਕਲਿੱਕ ਬਿਊਰੋ : ਦੇਸ਼ ਦੇ ਸਭ ਤੋਂ ਖਤਰਨਾਕ ਨਕਸਲੀ ਕਮਾਂਡਰਾਂ ਵਿੱਚੋਂ ਇੱਕ ਮਾੜਵੀ ਹਿੜਮਾ ਮੰਗਲਵਾਰ ਸਵੇਰੇ ਛੱਤੀਸਗੜ੍ਹ-ਆਂਧਰਾ ਪ੍ਰਦੇਸ਼ ਸਰਹੱਦ ‘ਤੇ ਮਾਰੇਡਮਿਲੀ ਜੰਗਲ ਵਿੱਚ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ। ਉਸਦੀ ਪਤਨੀ ਰਾਜੇ ਉਰਫ਼ ਰਾਜੱਕਾ ਅਤੇ ਚਾਰ ਹੋਰ ਨਕਸਲੀ ਵੀ ਮਾਰੇ ਗਏ। ਨਿਊਜ਼ ਏਜੰਸੀ ਏਐਨਆਈ ਨੇ ਛੱਤੀਸਗੜ੍ਹ ਪੁਲਿਸ ਦਾ ਹਵਾਲਾ ਦਿੰਦੇ ਹੋਏ ਇਸਦੀ […]

Continue Reading

ਤਿੰਨ ਜ਼ਿਲ੍ਹਾ ਅਦਾਲਤਾਂ ਤੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 18 ਨਵੰਬਰ, ਦੇਸ਼ ਕਲਿਕ ਬਿਊਰੋ : ਅੱਜ ਮੰਗਲਵਾਰ ਨੂੰ ਦਿੱਲੀ ਦੀਆਂ ਤਿੰਨ ਜ਼ਿਲ੍ਹਾ ਅਦਾਲਤਾਂ ਅਤੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਸਾਕੇਤ ਕੋਰਟ, ਪਟਿਆਲਾ ਹਾਊਸ ਕੋਰਟ ਅਤੇ ਦਵਾਰਕਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਮਿਲਣ ਤੋਂ ਬਾਅਦ, ਦਿੱਲੀ ਪੁਲਿਸ ਨੇ ਸਾਰੀਆਂ ਅਦਾਲਤਾਂ ਨੂੰ ਖਾਲੀ ਕਰਵਾ ਲਿਆ ਅਤੇ […]

Continue Reading

ਉੱਤਰੀ ਜ਼ੋਨ ਕੌਂਸਲ ਦੀ ਮੀਟਿੰਗ ਤੋਂ ਬਾਅਦ CM ਮਾਨ ਨੇ ਗੁਆਂਢੀ ਰਾਜਾਂ ਤੇ ਕੇਂਦਰ ਸਰਕਾਰ ‘ਤੇ ਕੀਤੇ ਤਿੱਖੇ ਹਮਲੇ 

ਚੰਡੀਗੜ੍ਹ, 18 ਨਵੰਬਰ, ਦੇਸ਼ ਕਲਿਕ ਬਿਊਰੋ : ਦਿੱਲੀ ਵਿੱਚ ਉੱਤਰੀ ਜ਼ੋਨ ਕੌਂਸਲ ਦੀ ਮੀਟਿੰਗ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਗੁਆਂਢੀ ਰਾਜਾਂ ਅਤੇ ਕੇਂਦਰ ਸਰਕਾਰ ‘ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਭ ਤੋਂ ਵੱਡਾ ਮੁੱਦਾ ਪਾਣੀ ਹੈ ਪਰ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਲਗਾਤਾਰ ਨਵੇਂ […]

Continue Reading

ਮਾਲਖ਼ਾਨੇ ‘ਚੋਂ ਕਰੋੜਾਂ ਰੁਪਏ ਦੀ ਡਰੱਗ ਮਨੀ ਗ਼ਬਨ ਦਾ ਮਾਮਲਾ : ਗ੍ਰਿਫ਼ਤਾਰ ਮੁਨਸ਼ੀ ਦੇ ਘਰੋਂ ਮਿਲੇ ₹13 ਲੱਖ 

ਲੁਧਿਆਣਾ, 18 ਨਵੰਬਰ, ਦੇਸ਼ ਕਲਿਕ ਬਿਊਰੋ : ਲੁਧਿਆਣਾ ਦੇ ਜਗਰਾਉਂ ਸਥਿਤ ਸਿੱਧਵਾਂ ਬੇਟ ਮਾਲਖ਼ਾਨੇ ‘ਚੋਂ ਕਰੋੜਾਂ ਰੁਪਏ ਦੀ ਡਰੱਗ ਮਨੀ ਕਥਿਤ ਤੌਰ ‘ਤੇ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਨਸ਼ੀ ਗੁਰਦਾਸ ਤੋਂ ਪੁਲਿਸ ਨੇ 13 ਲੱਖ ਰੁਪਏ ਬਰਾਮਦ ਕੀਤੇ ਹਨ। ਪੁਲਿਸ ਰਿਮਾਂਡ ਦੌਰਾਨ, ਗੁਰਦਾਸ ਸਿੰਘ ਨੇ ਆਪਣੇ ਘਰ ਵਿੱਚ ਲੱਖਾਂ ਰੁਪਏ ਲੁਕਾਉਣ ਦੀ […]

Continue Reading

ਸਵਾਰੀਆਂ ਚੁੱਕਣ ਨੂੰ ਲੈ ਕੇ ਅੰਮ੍ਰਿਤਸਰ ਬੱਸ ਸਟੈਂਡ ‘ਤੇ ਟਰਾਂਸਪੋਰਟ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ, 18 ਨਵੰਬਰ, ਦੇਸ਼ ਕਲਿਕ ਬਿਊਰੋ : ਅੱਜ ਮੰਗਲਵਾਰ ਸਵੇਰੇ ਅੰਮ੍ਰਿਤਸਰ ਦੇ ਬੱਸ ਸਟੈਂਡ ‘ਤੇ ਇੱਕ ਟਰਾਂਸਪੋਰਟ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸਨੂੰ ਚਾਰ ਗੋਲੀਆਂ ਲੱਗੀਆਂ। ਗੋਲੀਬਾਰੀ ਕਾਰਨ ਯਾਤਰੀਆਂ ਵਿੱਚ ਭਗਦੜ ਮਚ ਗਈ। ਪੁਲਿਸ ਨੇ ਮੌਕੇ ਤੋਂ ਛੇ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ […]

Continue Reading

ਖਪਤਕਾਰ ਫੋਰਮ ਨੇ ਉੱਤਰੀ ਭਾਰਤ ਦੇ ਮਸ਼ਹੂਰ ਪਟੇਲ ਹਸਪਤਾਲ ‘ਤੇ ਲਗਾਇਆ ₹7.5 ਲੱਖ ਦਾ ਜੁਰਮਾਨਾ

ਜਲੰਧਰ, 18 ਨਵੰਬਰ, ਦੇਸ਼ ਕਲਿਕ ਬਿਊਰੋ : ਖਪਤਕਾਰ ਫੋਰਮ ਨੇ ਉੱਤਰੀ ਭਾਰਤ ਦੇ ਮਸ਼ਹੂਰ ਪਟੇਲ ਹਸਪਤਾਲ ‘ਤੇ ₹7.5 ਲੱਖ ਦਾ ਜੁਰਮਾਨਾ ਲਗਾਇਆ ਹੈ। ਹਸਪਤਾਲ ਦੀ ਡਾਕਟਰੀ ਲਾਪਰਵਾਹੀ ਕਾਰਨ ਨੀਤੀਕਾ ਕੌਸ਼ਲ ਨੂੰ ਗੰਭੀਰ ਨੁਕਸਾਨ ਹੋਇਆ ਅਤੇ ਜ਼ਿਲ੍ਹਾ ਖਪਤਕਾਰ ਫੋਰਮ ਨੇ ਹਸਪਤਾਲ ਨੂੰ ₹750,000 ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸ਼ਿਕਾਇਤਕਰਤਾ ਨੂੰ ਅਦਾਲਤੀ ਫੀਸ ਵਜੋਂ […]

Continue Reading

ਬੱਬੂ ਮਾਨ ਦਾ ਸ਼ੋਅ ਵਿਵਾਦਾਂ ‘ਚ ਘਿਰਿਆ, ਹਿੰਦੂ ਦੇਵੀ-ਦੇਵਤਿਆਂ ਦੇ ਅਪਮਾਨ ਦਾ ਦੋਸ਼

ਲੁਧਿਆਣਾ, 18 ਨਵੰਬਰ, ਦੇਸ਼ ਕਲਿਕ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਪੰਜਾਬੀ ਗਾਇਕ ਬੱਬੂ ਮਾਨ ਦਾ ਸ਼ੋਅ ਵਿਵਾਦਾਂ ਵਿੱਚ ਘਿਰ ਗਿਆ ਹੈ। ਉਨ੍ਹਾਂ ‘ਤੇ ਹਿੰਦੂ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਲੁਧਿਆਣਾ ਦੇ ਹਿੰਦੂ ਸੰਗਠਨਾਂ ਨੇ ਡਿਪਟੀ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਬੱਬੂ ਮਾਨ ਸਮੇਤ ਪ੍ਰਬੰਧਕਾਂ ਵਿਰੁੱਧ ਕਾਰਵਾਈ ਦੀ […]

Continue Reading

ਪੰਜਾਬ ਸਰਕਾਰ ਨੇ 2 IAS ਅਧਿਕਾਰੀਆਂ ਦੀਆਂ ਕੀਤੀਆਂ ਤੈਨਾਤੀਆਂ

ਚੰਡੀਗੜ੍ਹ, 18 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਅਧਿਕਾਰੀਆਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ। ਤੈਨਾਤੀਆਂ ਦੀ ਉਡੀਕ ਰਹੇ ਅਧਿਕਾਰੀਆਂ ਦੀ ਤੈਨਾਤੀ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

Continue Reading