ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਉਤੇ ਪੁਲਿਸ ਵੱਲੋਂ ਦਰਜ ਕੀਤੇ ਜਾ ਰਹੇ ਕੇਸਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਗੰਭੀਰ ਦੋਸ਼ ਲਗਾਏ ਹਨ। ਪ੍ਰੈਸ ਕਾਨਫਰੰਸ ਕਰਕੇ ਅਕਾਲੀ ਆਗੂ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਅਹਿਮ ਖੁਲਾਸੇ ਕੀਤੇ। ਉਨ੍ਹਾਂ ਕਿਹਾ ਕਿ ਪੁਲਿਸ ਝੂਠੇ ਪਰਚ ਦਰਜ ਕਰਕੇ ਅੰਦਰ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ‘ਆਪ’ ਆਗੂਆਂ ਦੇ ਕਹਿਣ ਉਤੇ ਕਾਨੂੰਨ ਦੀਆਂ ਸਾਰੀਆਂ ਹੱਦਾਂ ਟੱਪ ਰਹੀ ਹੈ।




