ਮੋਹਾਲੀ, 12 ਦਸੰਬਰ, ਦੇਸ਼ ਕਲਿੱਕ ਬਿਓਰੋ :
ਮੋਹਾਲੀ ਵਿਚ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਇਕ ਦੋਸਤ ਨੇ ਆਪਣੇ ਹੀ ਦੋਸਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਨਿਊ ਸੰਨੀ ਐਨਕਲੇਵ ਸੈਕਟਰ-123 ਵਿੱਚ ਦੀ ਇਹ ਦੁੱਖਦਾਈ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਇੱਕ ਵਿਅਕਤੀ ਨੇ 5000 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਆਪਣੇ ਹੀ ਦੋਸਤ ਦਾ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਪੁਲਿਸ ਤੋਂ ਬਚਣ ਦੇ ਲਈ ਮ੍ਰਿਤਕ ਲਾਸ਼ ਨੂੰ ਸਾੜਨ ਦੀ ਵੀ ਕੋਸ਼ਿਸ਼ ਕੀਤੀ।
5000 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਇੱਕ ਦੋਸਤ ਨੇ ਦੂਜੇ ਦੋਸਤ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਲਾਸ਼ ਨੂੰ ਇੱਕ ਖਾਲੀ ਪਲਾਟ ਵਿੱਚ ਥਿਨਰ ਪਾ ਕੇ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਇਸ ਨੂੰ ਲੋਕਾਂ ਨੇ ਦੇਖ ਲਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਉਰਫ ਨੇਤਾ ਵਜੋਂ ਹੋਈ ਹੈ। ਖਰੜ ਥਾਣੇ ਦੀ ਪੁਲਿਸ ਨੇ ਦੋਸ਼ੀ ਦਿਲੀਪ ਨੂੰ ਗ੍ਰਿਫਤਾਰ ਕਰ ਲਿਆ ਹੈ।




