ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਵੋਟ ਪਾਉਣ ਲਈ ਕਾਮਿਆਂ ਨੂੰ ਕੰਮ ਤੋਂ ਛੋਟ

ਪੰਜਾਬ
  • ਕਿਰਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ

ਸੰਗਰੂਰ, 13 ਦਸੰਬਰ: ਦੇਸ਼ ਕਲਿੱਕ ਬਿਊਰੋ –

ਮਨਵੇਸ਼ ਸਿੰਘ ਸਿੱਧੂ, ਆਈ.ਏ.ਐਸ., ਸਕੱਤਰ ਪੰਜਾਬ ਸਰਕਾਰ, ਕਿਰਤ ਵਿਭਾਗ ਵੱਲੋਂ ਜਾਰੀ ਨੋਟਫਿਕੇਸ਼ਨ ਮੁਤਾਬਕ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਸਬੰਧੀ ਪੰਜਾਬ ਰਾਜ ਵਿੱਚ ਸਥਿਤ ਅਦਾਰਿਆਂ (ਜਿਸ ਵਿੱਚ ਪ੍ਰਭਾਸ਼ਿਤ ਫੈਕਟਰੀਆਂ ਸ਼ਾਮਲ ਹਨ) ਵਿੱਚ ਕੰਮ ਕਰਨ ਵਾਲੇ ਸਾਰੇ ਕਾਮਿਆਂ ਨੂੰ, ਜੋ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧੀਨ ਆਉਂਦੀਆਂ ਗ੍ਰਾਮ ਪੰਚਾਇਤਾਂ ਦੇ ਮਾਲੀਆ ਅਧਿਕਾਰ ਖੇਤਰ ਦੇ ਅੰਦਰ ਵੋਟਰ ਹਨ, ਨੂੰ ਆਪਣੇ ਕਾਰਜ ਤੋਂ ਛੋਟ ਦਿੱਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦਾ ਮੌਕਾ ਮਿਲ ਸਕੇ।

ਜਾਰੀ ਨੋਟੀਫਿਕੇਸ਼ਨ ਮੁਤਾਬਕ ਉਨ੍ਹਾਂ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਦਾ ਮੌਕਾ ਪ੍ਰਦਾਨ ਕਰਨਾ ਜ਼ਰੂਰੀ ਸਮਝਿਆ ਜਾਂਦਾ ਹੈ, ਜੋ ਪੰਜਾਬ ਰਾਜ ਵਿੱਚ ਅਦਾਰਿਆਂ ਵਿੱਚ ਕੰਮ ਕਰ ਰਹੇ ਹਨ ਅਤੇ ਸਬੰਧਤ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧੀਨ ਆਉਣ ਵਾਲੀਆਂ ਗ੍ਰਾਮ ਪੰਚਾਇਤਾਂ ਦੇ ਮਾਲੀਆ ਅਧਿਕਾਰ ਖੇਤਰ ਦੇ ਅੰਦਰ ਵੋਟਰ ਵਜੋਂ ਦਰਜ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।