ਜਲੰਧਰ ਵਿੱਚ ਧਮਾਕਾ, ਇੱਕ ਦੀ ਮੌਤ: ਕਈ ਮੀਟਰ ਦੂਰ ਤੋਂ ਮਿਲੇ ਮ੍ਰਿਤਕ ਦੇ ਸਰੀਰ ਦੇ ਅੰਗ

ਪੰਜਾਬ

ਜਲੰਧਰ, 14 ਦਸੰਬਰ: ਦੇਸ਼ ਕਲਿੱਕ ਬਿਊਰੋ –

ਜਲੰਧਰ ਵਿੱਚ ਇੱਕ ਸਕ੍ਰੈਪ ਗੋਦਾਮ ਵਿੱਚ ਧਮਾਕਾ ਹੋਇਆ। ਜਿਸ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਧਮਾਕਾ ਬਹੁਤ ਜ਼ਬਰਦਸਤ ਸੀ, ਜਿਸ ਕਾਰਨ ਨੇੜਲੇ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ। ਲੋਕਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ 1 ਕਿਲੋਮੀਟਰ ਤੱਕ ਸੁਣਾਈ ਦਿੱਤੀ।

ਥਾਣਾ 8 ਦੀ ਪੁਲਿਸ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ। ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਸ਼ਿਵਮੰਗਲ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ, ਜੋ ਸੰਤੋਖਪੁਰਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਉਸ ਦੀਆਂ ਉਂਗਲਾਂ ਇੱਕ ਘਰ ਦੀ ਛੱਤ ‘ਤੇ ਜਾ ਡਿੱਗੀਆਂ। ਅਤੇ ਸਰੀਰ ਦੇ ਹੋਰ ਅੰਗ ਵੀ ਵੱਖ-ਵੱਖ ਥਾਵਾਂ ਤੋਂ ਮਿਲੇ। ਸੰਤੋਖਪੁਰਾ ਵਿੱਚ ਧਮਾਕੇ ਤੋਂ ਬਾਅਦ, ਜ਼ਖਮੀ ਰਾਜੇਂਦਰ ਨੇ ਕਿਹਾ ਕਿ ਜਦੋਂ ਧਮਾਕਾ ਹੋਇਆ ਤਾਂ ਉਸਦੇ ਸਾਥੀ ਸਿਲੰਡਰ ਕੱਟ ਰਹੇ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।