ਨਵੀਂ ਦਿੱਲੀ, 16 ਦਸੰਬਰ, ਦੇਸ਼ ਕਲਿੱਕ ਬਿਓਰੋ :
ਸੰਘਣੀ ਧੁੰਦ ਪੈਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਕਰਕੇ 4 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। ਅੱਜ ਸਵੇਰ ਸਮੇਂ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਨੂੰ ਸੰਘਣੀ ਧੁੰਦ ਨੇ ਆਪਣੀ ਲਪੇਟ ਵਿਚ ਲੈ ਲਿਆ। ਧੁੰਦ ਕਾਰਨ ਸੋਮਵਾਰ ਨੂੰ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ 25 ਵਾਹਨ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 20 ਜ਼ਖਮੀ ਹੋ ਗਏ। ਖਬਰਾਂ ਮੁਤਾਬਕ ਸੀਜ਼ਨ ਦੀ ਪਹਿਲੀ ਸੰਘਣੀ ਧੁੰਦ ਸੋਮਵਾਰ ਸਵੇਰੇ 5 ਵਜੇ ਦੇ ਕਰੀਬ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਪਈ। ਸੰਘਣੀ ਧੁੰਦ ਕਾਰਨ ਐਕਸਪ੍ਰੈਸਵੇਅ ‘ਤੇ ਦ੍ਰਿਸ਼ਟੀ ਬਹੁਤ ਘੱਟ ਸੀ, ਜਿਸ ਕਾਰਨ ਲਗਭਗ 25 ਵਾਹਨ ਇੱਕ ਤੋਂ ਬਾਅਦ ਇੱਕ ਟਕਰਾ ਗਏ। ਇਸ ਦਰਦਨਾਕ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਿਆਂ ਵਿੱਚ ਲਗਭਗ 20 ਲੋਕ ਗੰਭੀਰ ਜ਼ਖਮੀ ਹੋ ਗਏ।




