‘ਯੁੱਧ ਨਸ਼ਿਆਂ ਵਿਰੁੱਧ’: 292ਵੇਂ ਦਿਨ ਪੰਜਾਬ ਪੁਲਿਸ ਨੇ 51 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 18 ਦਸੰਬਰ: ਦੇਸ਼ ਕਲਿੱਕ ਬਿਊਰੋ –

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 292ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 268 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 51 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 40 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 292 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,623 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.9 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 165 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8190 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

54 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 268 ਛਾਪੇ ਮਾਰੇ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 253 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।