ਚੰਡੀਗੜ੍ਹ, 20 ਦਸੰਬਰ: ਦੇਸ਼ ਕਲਿੱਕ ਬਿਊਰੋ –
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਕੈਬਨਿਟ ਨੇ ਮਨਰੇਗਾ ’ਤੇ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਸੋਧਾਂ ’ਤੇ ਚਰਚਾ ਕਰਨ ਲਈ 30 ਦਸੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਵੀ ਪ੍ਰਵਾਨਗੀ ਦੇ ਦਿੱਤੀ।
ਮੰਤਰੀ ਮੰਡਲ ਦਾ ਵਿਚਾਰ ਸੀ ਕਿ ਸੋਧਾਂ ਦਾ ਉਦੇਸ਼ ਨਾ ਸਿਰਫ਼ ਸਕੀਮ ਦਾ ਨਾਮ ਬਦਲਣਾ ਹੈ, ਸਗੋਂ ਸਕੀਮ ਦੀ ਮੂਲ ਭਾਵਨਾ ਨੂੰ ਖ਼ਤਮ ਕਰਨਾ ਹੈ।




