ਸ੍ਰੀ ਚਮਕੌਰ ਸਾਹਿਬ / ਮੋਰਿੰਡਾ 21 ਦਸੰਬਰ (ਭਟੋਆ)
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦਾ ਗਠਨ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਹੋਇਆ ਹੈ, ਜਦਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦਾ ਭਗੌੜਾ ਹੈ। ਇਸ ਲਈ ਜਿੰਨੀ ਦੇਰ ਸੁਖਬੀਰ ਸਿੰਘ ਬਾਦਲ , ਅਕਾਲੀ ਦਲ ਤੋੰ ਬਾਹਰ ਨਹੀਂ ਹੁੰਦਾ, ਉਨੀ ਦੇਰ ਤੱਕ ਉਸ ਦਲ ਨਾਲ ਏਕਤਾ ਨਹੀਂ ਹੋ ਸਕਦੀ।
ਇਹ ਦਾਅਵਾ ਸ਼੍ਰੋਮਣੀਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਸ ਰਵੀਇੰਦਰ ਸਿੰਘ ਅਤੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਸਮੇਤ ਸਮੂਹ ਸਿੰਘ ਸ਼ਹੀਦਾਂ ਦੀ ਯਾਦ ਵਿੱਚ ਆਯੋਜਿਤ ਸ਼ਹੀਦੀ ਜੋੜ ਮੇਲ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਇਹਨਾਂ ਮਹਾਨ ਸ਼ਹੀਦਾਂ ਨੂੰ ਸਿਜਦਾ ਕਰਨ ਉਪਰੰਤ ਖਾਲਸਾ ਸਕੂਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ।
ਇੱਕ ਸਵਾਲ ਦੇ ਜਵਾਬ ਵਿੱਚ ਜਥੇਦਾਰ ਬਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ , ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਸਮੂਹ ਆਗੂ ਇੱਕ ਜੁੱਟ ਹਨ ਅਤੇ ਸਾਰੇ ਆਗੂ ਆਪੋ ਆਪਣੇ ਹਲਯਕਿਆਂ ਵਿੱਚ ਪੂਰੀ ਸਰਗਰਮੀ ਨਾਲ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਡਟੇ ਹੋਏ ਹਨ।
ਅਕਾਲੀ ਦਲਾਂ ਵਿੱਚ ਏਕਤਾ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਜਥੇਦਾਰ ਬਡਾਲਾ ਨੇ ਕਿਹਾ ਕਿ ਉਹ ਪੰਥਕ ਏਕਤਾ ਮੁਦਈ ਹਨ ਪ੍ਰੰਤੂ ਏਕਤਾ ਸਿਧਾਂਤਿਕ ਹੋਵੇਗੀ ।ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਿਸੇ ਪਾਰਟੀ ਨਾਲ ਗਠਜੋੜ ਕਰਨ ਸਬੰਧੀ ਸਵਾਲ ਦੇ ਜਵਾਬ ਵਿੱਚ ਜਥੇਦਾਰ ਬਡਾਾਾਾਾਲਾੇ ਨਨਕਿਹਾ ਕਿ ਕਿਸੇ ਹੋਰ ਪਾਰਟੀ ਨਾਲ ਗਠਜੋੜ ਕਰਨ ਤੋਂ ਪਹਿਲਾਂ ਪੁਨਰ ਸੁਰਜੀਤ ਦੀ ਅਕਾਲੀ ਦਲ ਵੱਖ ਵਖ ਪੰਥਕ ਧੜਿਆਂ ਨਾਲ ਏਕਤਾ ਕਰਨ ਨੂੰ ਪਹਿਲ ਦੇਵੇਗਾ ਜਦਕਿ ਕਿਸੇ ਹੋਰ ਨਾਲ ਗੱਠਜੋੜ ਹਾਲੇ ਇਸ ਸਮੇਂ ਤੋਂ ਪਹਿਲਾਂ ਦੀ ਗੱਲ ਹੈ।
ਪੰਜਾਬ ਇਸ ਮੌਕੇ ਤੇ ਗੱਲ ਕਰਦੇ ਆਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਦਰ ਕੀਤੀ ਦੇ ਸਰਪ੍ਰਸਤ ਸਰਦਾਰ ਰਵੀਇੰਦਰ ਸਿੰਘ ਦੁਮਣਾ ਨੇ ਕਿਹਾ ਕਿ ਇਸ ਅਸਥਾਨ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਨੇ ਸ਼ਹਾਦਤਾਂ ਦੇ ਕੇ ਇੱਕ ਮਸਾਲੀ ਇਤਿਹਾਸ ਦੀ ਸਿਰਜਣਾ ਕੀਤੀ ਹੈ ਉਹਨਾਂ ਕਿਹਾ ਕਿ ਇਹਨਾਂ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਸਿੱਖ ਕੌਮ ਨੂੰ ਹਮੇਸ਼ਾ ਨਵੀਂ ਜ਼ਿੰਦਗੀ ਅਤੇ ਊਰਜਾ ਪ੍ਰਦਾਨ ਕਰਦੀਆਂ ਹਨ। ਦੋਹਾਂ ਆਗੂਆਂ ਨੇ ਕਿਹਾ ਕਿ ਜਿਸ ਤਰਾਂ ਪੰਥ ਦੀ ਚੜਦੀ ਕਲਾ ਅਤੇ ਜੁਲਮ ਦੇ ਖਿਲਾਫ ਟੱਕਰ ਲੈਂਦਿਆਂ ਚਮਕੌਰ ਸਾਹਿਬ ਦੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਵਾਰੀਆਂ ਹਨ। ਸਾਨੂੰ ਵੀ ਉਹਨਾਂ ਤੋਂ ਸਿੱਖਿਆ ਲੈਂਦੇ ਹੋਏ ਜਾਤੀ ਮੁਫਾਦ ਛੱਡ ਕੇ ਪੰਥ ਦੀ ਚੜਦੀ ਕਲਾ ਲਈ ਕੰਮ ਕਰਨਾ ਚਾਹੀਦਾ ਹੈ। ਕਿਉਂਕਿ ਐਸ ਵੇਲੇ ਪੰਥ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਨਾਲ ਸਭ ਤੋਂ ਵੱਡਾ ਖੋਰਾ ਧਾਰਮਿਕ ਸੰਸਥਾਵਾਂ ਨੂੰ ਲੱਗ ਰਿਹਾ ਹੈ। ਸਿੱਖ ਕਹਾਉਣ ਵਾਲੇ ਲੋਕ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਸ਼ਰੇਆਮ ਬਾਗੀ ਹੋ ਰਹੇ ਹਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਤਾਕਤ ਬਣਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਹਨਾਂ ਦੀ ਪਿੱਠ ਪੂਰ ਰਹੀ ਹੈ। ਉਨਾਂ ਸ਼ਹੀਦਾਂ ਦੇ ਜੋੜ ਮੇਲ ਮਨਾਉਣ ਵਾਲੀਆਂ ਸੰਗਤਾਂ ਨੂੰ ਇਹਨਾਂ ਧੱਕੇਸ਼ਾਹੀਆਂ ਖਿਲਾਫ ਵੀ ਡਟਣ ਦਾ ਸੱਦਾ ਦਿੱਤਾ ਹੈ।
ਇਸ ਮੌਕੇ ਤੇ ਸਰਦਾਰ ਰਵੀਇੰਦਰ ਸਿੰਘ ਦੋਮਣਾ ਅਤੇ ਜਥੇਦਾਰ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਖਾਲਸਾ ਸਕੂਲ ਵਿੱਚ ਚੱਲ ਰਹੇ ਟੂਰਨਾਮੈਂਟ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ ਅਤੇ ਕੱਚੀ ਗੜੀ ਦੇ ਵਾਰਿਸ ਪਰਵਾਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਖਾਲਸਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਨੇਜਰ ਜਥੇਦਾਰ ਹਰਬੰਸ ਸਿੰਘ ਕੰਦੋਲਾ ਜਿਆਦਾ ਜਥੇਦਾਰ ਪ੍ਰੀਤਮ ਸਿੰਘ ਸੰਧੂ ਮਾਜਰਾ ਜਥੇਦਾਰ ਭਜਨ ਸਿੰਘ ਸ਼ੇਰ ਗਿੱਲ ਅਮਰਜੀਤ ਸਿੰਘ ਢਿੱਲੋਂ, ਤੇਜਪਾਲ ਸਿੰਘ ਸਿੱਧੂ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੌਨਾ ,ਜਿਲਾ ਡੈਰੀਗੇਟ ਸੁਖਵਿੰਦਰ ਸਿੰਘ ਮੁੰਡੀਆ, ਗੁਰਵਿੰਦਰ ਸਿੰਘ ਬੰਗੀਆਂ ਸਾਬਕਾ ਪ੍ਰਿੰਸੀਪਲ ਅਮਰਜੀਤ ਸਿੰਘ ਕੰਗ ,ਕਿਸਾਨ ਆਗੂ ਪ੍ਰਗਟ ਸਿੰਘ ਰੌਲੂਮਾਜਰਾ, ਪ੍ਰਿੰਸੀਪਲ ਹਰਲੀਨ ਕੌਰ ਮਾਂਗਟ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਤੇ ਵਰਕਰ ਹਾਜ਼ਰ ਸਨ।




