ਪੰਜਾਬ ਦੇ ਕਬੱਡੀ ਖਿਡਾਰੀਆਂ ਨੇ ਨਿਊਜ਼ੀਲੈਂਡ ‘ਚ ਦਿਖਾਇਆ ਆਪਣਾ ਦਮ

ਖੇਡਾਂ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 25 ਦਸੰਬਰ (ਭਟੋਆ)

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਸਰਕਲ ਸਟਾਇਲ ਕਬੱਡੀ ਦੇ ਖਿਡਾਰੀਆਂ ਨੇ ਨਿਊਜ਼ੀਲੈਂਡ ਵਿਖੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਜ ਦੀ ਕਬੱਡੀ ਟੀਮ ਦੇ ਖਿਡਾਰੀ ਦਿਲਪ੍ਰੀਤ ਸਿੰਘ ਬਨੂੜ ਅਤੇ ਅਮਨਦੀਪ ਸਿੰਘ ਸੈਂਪਲੀ ਸਾਹਿਬ, ਅਕਤੂਬਰ ਤੋਂ ਦਸੰਬਰ 2025 ਤੱਕ ਚੱਲਣ ਵਾਲੇ ਕਬੱਡੀ ਸੀਜ਼ਨ ਲਈ ਕੌਮਾਂਤਰੀ ਪੱਧਰ ‘ਤੇ ਚੁਣੇ ਗਏ।

ਇਹਨਾਂ ਖਿਡਾਰੀਆਂ ਨੇ ਲਗਭਗ ਦੋ ਮਹੀਨੇ ਵੱਖੋ-ਵੱਖਰੇ ਕਲੱਬਾਂ ਦੀ ਪ੍ਰਤੀਨਿਧਤਾ ਕਰਦਿਆਂ ਕਬੱਡੀ ਦੇ ਖੇਤਰ ਵਿੱਚ ਆਪਣਾ ਅਤੇ ਬੇਲਾ ਕਾਲਜ ਦਾ ਨਾਮ ਸੁਨਹਿਰੇ ਅੱਖਰਾਂ ਵਿੱਚ ਦਰਜ ਕੀਤਾ ਹੈ। ਕਾਲਜ ਦੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਲੈਫਟੀਨੈਂਟ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਇੱਕ ਟੂਰਨਾਮੈਂਟ ਵਿੱਚ ਬੈਸਟ ਜ਼ਾਫ਼ੀ ਚੁਣਿਆ ਗਿਆ ਅਤੇ ਇਸ ਦੇ ਨਾਲ ਹੀ ਅਮਨਦੀਪ ਸਿੰਘ ਇੱਕ ਟੂਰਨਾਮੈਂਟ ਦੇ ਬੈਸਟ ਰੇਡਰ ਦੇ ਖਿਤਾਬ ਤੇ ਆਪਣੀ ਮੋਹਰ ਲਗਾਉਣ ਵਿੱਚ ਕਾਮਯਾਬ ਹੋਇਆ। ਇਨ੍ਹਾਂ ਦੋਹਾਂ ਖਿਡਾਰੀਆਂ ਦਾ ਕਾਲਜ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।

ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੰਗਤ ਸਿੰਘ ਲੌਂਗੀਆ ਨੇ ਪੰਜਾਬ ਦੀ ਲੋਕ ਖੇਡ ਕਬੱਡੀ ਵਿੱਚ ਕਾਲਜ ਦੇ ਯੋਗਦਾਨ ਲਈ ਖਿਡਾਰੀਆਂ ਦੀ ਮਿਹਨਤ ਅਤੇ ਜ਼ਜਬੇ ਨੂੰ ਸਰਾਹਿਆ। ਇਸ ਦੇ ਨਾਲ ਹੀ ਸਕੱਤਰ ਸ. ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸ. ਸੁਖਵਿੰਦਰ ਸਿੰਘ ਵਿਸਕੀ ਨੇ ਇਹਨਾਂ ਦੋਵਾਂ ਖਿਡਾਰੀਆਂ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਵਧਾਈ ਦਿੱਤੀ। ਇਸ ਮੌਕੇ ਡਾ. ਮਮਤਾ ਅਰੋੜਾ, ਪੋ੍. ਅਮਰਜੀਤ ਸਿੰਘ, ਡਾ. ਅਣਖ ਸਿੰਘ, ਪੋ੍. ਪਰਮਿੰਦਰ ਕੌਰ, ਪੋ੍. ਰਮਨਜੀਤ ਕੌਰ, ਪੋ੍. ਦਿਨੇਸ਼ ਕੁਮਾਰ ਅਤੇ ਸ਼੍ਰੀ ਖਲੀਲ ਮੁਹੰਮਦ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।