ਚੰਡੀਗੜ੍ਹ, 27 ਦਸੰਬਰ: ਦੇਸ਼ ਕਲਿੱਕ ਬਿਊਰੋ:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਵਿੱਚ ਸ਼ਹੀਦੀ ਦਿਵਸ ਮੌਕੇ ਸੂਬੇ ਭਰ ਵਿੱਚ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਵਸ ਮੇਲੇ ਦੌਰਾਨ ਤਿੰਨ ਦਿਨਾਂ ਲਈ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਇਹ ਸੋਗ ਦਾ ਸਮਾਂ ਹੈ, ਨਸ਼ਾ ਅਤੇ ਮਨੋਰੰਜਨ ਲਈ ਨਹੀਂ।
ਉਨ੍ਹਾਂ ਕਿਹਾ ਕਿ ਜੇਕਰ ਹਰ ਸਾਲ 15 ਅਗਸਤ ਅਤੇ 2 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਬੰਦ ਹੋ ਸਕਦੇ ਹਨ ਤਾਂ ਸਹਿਬਜ਼ਾਦਿਆਂ ਦੀ ਸ਼ਹੀਦੀ ਸਭਾ ਤੇ ਦਿਨਾਂ ਦੌਰਾਨ ਕਿਉਂ ਨਹੀਂ ? ਇਸ ਦੌਰਾਨ, ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਸਿੱਖ ਸ਼ਰਧਾਲੂ ਵੀ ਸ਼ਹੀਦੀ ਦਿਵਸ ਮੌਕੇ ਸ਼ਰਾਬ ਦੀਆਂ ਦੁਕਾਨਾਂ ਬੰਦ ਨਾ ਕਰਨ ਬਾਰੇ ਸਵਾਲ ਪੁੱਛਦੇ ਦੇਖੇ ਗਏ।




