ਅਸ਼ਲੀਲ ਕੰਟੈਂਟ ਨੂੰ ਲੈ ਕੇ ਕੇਂਦਰ ਦਾ ਸਖ਼ਤ ਰੁਖ: X ਨੂੰ ਨੋਟਿਸ ਜਾਰੀ ਕਰ 72 ਘੰਟਿਆਂ ‘ਚ ਮੰਗੀ ਰਿਪੋਰਟ

ਰਾਸ਼ਟਰੀ

ਨਵੀਂ ਦਿੱਲੀ, 3 ਜਨਵਰੀ: ਦੇਸ਼ ਕਲਿੱਕ ਬਿਊਰੋ:

ਕੇਂਦਰ ਸਰਕਾਰ ਨੇ ਐਲਨ ਮਸਕ ਦੀ ਸੋਸ਼ਲ ਮੀਡੀਆ ਕੰਪਨੀ ਐਕਸ ਨੂੰ ਇੱਕ ਸਖ਼ਤ ਨੋਟਿਸ ਜਾਰੀ ਕਰਦਿਆਂ ਸਾਰੀ ਅਸ਼ਲੀਲ ਅਤੇ ਗੈਰ-ਕਾਨੂੰਨੀ ਸਮੱਗਰੀ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ (Meity) ਨੇ ਵਿਸ਼ੇਸ਼ ਤੌਰ ’ਤੇ Grok AI ਐਪ ਦੀ ਦੁਰਵਰਤੋਂ ’ਤੇ ਚਿੰਤਾ ਪ੍ਰਗਟਾਈ ਹੈ, ਜਿਸ ਰਾਹੀਂ ਔਰਤਾਂ ਦੀਆਂ ਅਸ਼ਲੀਲ ਅਤੇ ਇਤਰਾਜ਼ਯੋਗ ਤਸਵੀਰਾਂ ਬਣਾਈਆਂ ਜਾ ਰਹੀਆਂ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ‘ਐਕਸ’ ਨੇ ਆਈਟੀ ਐਕਟ, 2000 ਅਤੇ ਆਈਟੀ ਨਿਯਮਾਂ, 2021 ਦੀ ਪਾਲਣਾ ਨਾ ਕੀਤੀ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕੰਪਨੀ ਨੂੰ ਇਸ ਸਬੰਧੀ ਰਿਪੋਰਟ 72 ਘੰਟਿਆਂ ਦੇ ਅੰਦਰ ਜਮ੍ਹਾ ਕਰਨ ਲਈ ਕਿਹਾ ਗਿਆ ਹੈ। ਇਹ ਕਾਰਵਾਈ ਰਾਜ ਸਭਾ ਮੈਂਬਰ ਪ੍ਰਿਅੰਕਾ ਚਤੁਰਵੇਦੀ ਵੱਲੋਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੇ ਪੱਤਰ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ, ਜਿਸ ਵਿੱਚ ਉਨ੍ਹਾਂ ਨੇ Grok AI ਰਾਹੀਂ ਔਰਤਾਂ ਨੂੰ ਨਿਸ਼ਾਨਾ ਬਣਾਉਣ ਅਤੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਵਾਲੀ ਸਮੱਗਰੀ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਸੀ। ਮੰਤਰਾਲੇ ਨੇ ਐਕਸ ਨੂੰ ਆਪਣੇ ਸੁਰੱਖਿਆ ਮਾਪਦੰਡਾਂ ਅਤੇ Grok ਦੇ ਤਕਨੀਕੀ ਢਾਂਚੇ ਦੀ ਸਮੀਖਿਆ ਕਰਨ ਲਈ ਕਿਹਾ ਹੈ ਤਾਂ ਜੋ ਅਜਿਹੀ ਸਮੱਗਰੀ ਦਾ ਉਤਪਾਦਨ ਰੋਕਿਆ ਜਾ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।