ਸੀਤ ਲਹਿਰ ਦੀ ਲਪੇਟ ‘ਚ ਪੂਰਾ ਪੰਜਾਬ: ਧੁੰਦ ਦਾ ਰੈਡ ਅਲਰਟ

ਪੰਜਾਬ

ਚੰਡੀਗੜ੍ਹ, 3 ਜਨਵਰੀ: ਦੇਸ਼ ਕਲਿੱਕ ਬਿਊਰੋ:

ਪੰਜਾਬ ਵਿਚ ਪੋਹ ਦੀ ਠੰਢ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ। ਅੱਜ ਵੀ ਕਈ ਥਾਈਂ ਸੰਘਣੀ ਧੁੰਦ ਪਈ ਹੈ। ਇਸ ਸਥਿਤੀ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਵਲੋਂ ਪੰਜਾਬ ਲਈ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿਚ ਬਹੁਤ ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਜਾਂ ਠੰਢਾ ਦਿਨ ਰਹਿਣ ਦੇ ਅਸਾਰ ਹਨ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿਤੀ ਹੈ ਕਿ ਧੁੰਦ ਅਤੇ ਸਖ਼ਤ ਠੰਢ ਦੇ ਮੱਦੇਨਜ਼ਰ ਗ਼ੈਰ-ਜ਼ਰੂਰੀ ਯਾਤਰਾ ਤੋਂ ਬਚਿਆ ਜਾਵੇ, ਵਾਹਨ ਚਲਾਉਂਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ ਤੇ ਬਜ਼ੁਰਗਾਂ, ਬੱਚਿਆਂ ਅਤੇ ਬੀਮਾਰ ਵਿਅਕਤੀਆਂ ਦਾ ਖ਼ਾਸ ਧਿਆਨ ਰਖਿਆ ਜਾਵੇ। ਕਿਸਾਨਾਂ ਨੂੰ ਵੀ ਫ਼ਸਲਾਂ ਅਤੇ ਪਸ਼ੂਆਂ ਦੀ ਸੰਭਾਲ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ।

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਵੇਰੇ ਅਤੇ ਸ਼ਾਮ ਨੂੰ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਅੱਜ ਵੀ ਦਿੱਲੀ ਲਈ ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 4 ਜਨਵਰੀ ਲਈ ਅਲਰਟ ਜਾਰੀ ਗਿਆ ਹੈ। ਹਲਾਂਕਿ, ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।