ਚੰਡੀਗੜ੍ਹ, 3 ਜਨਵਰੀ : ਦੇਸ਼ ਕਲਿੱਕ ਬਿਊਰੋ
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ।
ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ ‘ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਥਾਂ’ ਤੇ ਮਹੱਤਵਪੂਰਨ ਜਾਣਕਾਰੀ ਅਤੇ ਵਿਭਾਗੀ ਸੰਪਰਕ ਵੇਰਵੇ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਸੈਨਿਕ ਭਾਈਚਾਰੇ ਦੀ ਸਹੂਲਤ, ਭਲਾਈ ਅਤੇ ਸਨਮਾਨ ਲਈ ਲਗਾਤਾਰ ਪ੍ਰਭਾਵਸ਼ਾਲੀ ਪਹਿਲਕਦਮੀਆਂ ਕਰ ਰਿਹਾ ਹੈ।
ਇਸ ਮੌਕੇ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਸ੍ਰੀ ਜੇ.ਐਮ. ਬਾਲਾਮੁਰੂਗਨ, ਡਾਇਰੈਕਟਰ ਬ੍ਰਿਗੇਡੀਅਰ. ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਓਐਸਡੀ ਕਰਨਲ ਜਰਨੈਲ ਸਿੰਘ (ਸੇਵਾਮੁਕਤ) ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।




