ਵੈਨੇਜੂਏਲਾ ਦੀ ਰਾਜਧਾਨੀ ‘ਚ ਅਮਰੀਕਾ ਹਵਾਈ ਹਮਲਾ

ਕੌਮਾਂਤਰੀ

ਨਵੀਂ ਦਿੱਲੀ, 3 ਜਨਵਰੀ: ਦੇਸ਼ ਕਲਿੱਕ ਬਿਊਰੋ:

ਅਮਰੀਕਾ ਨੇ ਵੈਨੇਜ਼ੁਏਲਾ ‘ਤੇ ਹਮਲਾ ਕੀਤਾ ਹੈ। ਅਮਰੀਕਾ ਨੇ ਵੈਨੇਜ਼ੁਏਲਾ ਦੀ ਰਾਜਧਾਨੀ ਕਰਾਕਸ ਵਿੱਚ ਇੱਕ ਵੱਡੇ ਫੌਜੀ ਅੱਡੇ ‘ਤੇ ਹਮਲਾ ਕੀਤਾ ਹੈ। ਕਰਾਕਸ ਵਿੱਚ ਨੇਵੀ ਬੇਸ ‘ਤੇ ਹਮਲਾ ਕੀਤਾ ਗਿਆ ਹੈ। ਪੈਂਟਾਗਨ ਨੇ ਨੇਵੀ ਬੇਸ ਨੂੰ ਨਿਸ਼ਾਨਾ ਬਣਾਇਆ। ਸ਼ਨੀਵਾਰ ਸਵੇਰੇ 2 ਵਜੇ ਦੇ ਕਰੀਬ, ਵੈਨੇਜ਼ੁਏਲਾ ਦੀ ਰਾਜਧਾਨੀ ਕਰਾਕਸ ਵਿੱਚ ਘੱਟੋ-ਘੱਟ ਸੱਤ ਧਮਾਕੇ ਸੁਣੇ ਗਏ। ਸ਼ਹਿਰ ਵਿੱਚ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ। ਸਕਾਈ ਨਿਊਜ਼ ਅਰੇਬੀਆ ਨੇ ਦਾਅਵਾ ਕੀਤਾ ਹੈ ਕਿ ਵੈਨੇਜ਼ੁਏਲਾ ਦੇ ਰੱਖਿਆ ਮੰਤਰੀ ਦੇ ਘਰ ਅਤੇ ਫੌਜੀ ਅੱਡੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੈਨੇਜੂਏਲਾ ਅੰਦਰ ਕਈ ਥਾਵਾਂ ਉਤੇ ਹਮਲੇ ਕਰਨ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਟਰੰਪ ਪ੍ਰਸ਼ਾਸਨ ਦੀ ਉਸ ਮੁਹਿੰਮ ਦਾ ਹਿੱਸਾ ਹੈ ਜਿਸ ਵਿਚ ਵੈਨੇਜੂਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਉਤੇ ਦਬਾਅ ਵਧਾਇਆ ਜਾ ਸਕੇ।

ਵੈਨੇਜੂਏਲਾ ਸਰਕਾਰ ਨੇ ਇਸ ਹਮਲੇ ਨੂੰ ਅਮਰੀਕੀ ਫੌਜ ਦਾ ਹਮਲਾ ਕਰਾਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹਮਲੇ ਕਾਰਾਕਾਸ ਤੋਂ ਇਲਾਵਾ ਮਿਰਾਂਡਾ, ਅਰਗੁਆ ਅਤੇ ਲਾ ਗੁਆਇਰਾ ਸੂਬਿਆ ਵਿਚ ਹੋਏ ਹਨ, ਜਿਸ ਨਾਲ ਨਾਗਰਿਕ ਅਤੇ ਫੌਜੀ ਸਥਾਨ ਪ੍ਰਭਾਵਿਤ ਹੋਏ ਹਨ। ਰਾਸ਼ਟਰਪਤੀ ਮਾਦੁਰੋ ਨੇ ਰਾਸ਼ਟਰੀ ਐਮਰਜੈਂਸੀ ਐਲਾਨਿਆ ਹੈ ਅਤੇ ਸਾਰੇ ਸੁਰੱਖਿਆ ਯੋਜਨਾਵਾਂ ਨੂੰ ਸਰਗਰਮ ਕਰਨ ਦੇ ਹੁਕਮ ਦਿੱਤੇ ਹਨ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਲੇ ਤੋਂ ਬਾਅਦ ਜਾਣਕਾਰੀ ਦਿੱਤੀ ਹੈ ਕਿ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੂੰ ਅਮਰੀਕਾ ਨੇ ਫੜ੍ਹ ਲਿਆ ਹੈ। ਦੋਵੇਂ ਅਮਰੀਕਾ ਦੀ ਗ੍ਰਿਫਤ ਵਿਚ ਹਨ ਅਤੇ ਵੈਨੇਜ਼ੁਏਲਾ ਤੋਂ ਬਾਹਰ ਲਿਜਾਇਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।