ਅੰਮ੍ਰਿਤਸਰ ਸਰਪੰਚ ਕਤਲ ਮਾਮਲਾ : ਮ੍ਰਿਤਕ ਦੇ ਘਰ ਪਹੁੰਚੇ AAP ਪ੍ਰਧਾਨ

ਪੰਜਾਬ

ਅੰਮ੍ਰਿਤਸਰ, 6 ਜਨਵਰੀ: ਦੇਸ਼ ਕਲਿੱਕ ਬਿਊਰੋ:

ਬੀਤੇ ਦਿਨੀਂ ਅੰਮ੍ਰਿਤਸਰ ਵਿਚ ਵਿਆਹ ਸਮਾਗਮ ਦੌਰਾਨ ਗੋਲੀ ਮਾਰ ਕੇ ਕਤਲ ਕੀਤੇ ਗਏ ਸਰਪੰਚ ਦੇ ਘਰ ਪੰਜਾਬ ਦੇ ਕੈਬਨਿਟ ਮੰਤਰੀ ਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਪਹੁੰਚੇ ਹਨ। ਪਿੰਡ ਵਲਟੋਹਾ ਸੰਧੂਆਂ ਪਹੁੰਚ ਕੇ ਅਮਨ ਅਰੋੜਾ ਨੇ ਸਰਪੰਚ ਜਰਮਲ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ ਹੈ। ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਪਰਿਵਾਰ ਨਾਲ ਮੁਲਾਕਾਤ ਕਰਕੇ ਭਰੋਸਾ ਦੁਆਇਆ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਯਰੋਗ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਮਲਾਵਰ ਅਚਾਨਕ ਪੈਲੇਸ ਵਿੱਚ ਪਹੁੰਚੇ ਤਾਂ ਉਨ੍ਹਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ‘ਚ ਸਰਪੰਚ ਜਰਮਲ ਸਿੰਘ ਗੰਭੀਰ ਜ਼ਖਮੀ ਹੋ ਗਿਆ। ਖੂਨ ਨਾਲ ਲੱਥਪੱਥ ਸਰਪੰਚ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।