ਮਾਘੀ ਮੇਲਾ ਸ੍ਰੀ ਮੁਕਤਸਰ ਸਾਹਿਬ ਦਾ: ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਾਬੰਦੀਆਂ ਲਾਗੂ

ਪੰਜਾਬ
  • ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਾਘੀ ਮੇਲੇ ਸਬੰਧੀ ਵੱਖ-ਵੱਖ ਪਾਬੰਦੀਆਂ ਲਾਗੂ
  • ਸ਼ਰਾਬ ਦੇ ਠੇਕਿਆਂ, ਆਂਡੇ,ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ
  • ਮਾਘੀ ਮੇਲੇ ਦੌਰਾਨ ਨੋ ਫਲਾਇੰਗ ਜ਼ੋਨ ਘੋਸ਼ਿਤ

ਸ੍ਰੀ ਮੁਕਤਸਰ ਸਾਹਿਬ, 07 ਜਨਵਰੀ: ਦੇਸ਼ ਕਲਿੱਕ ਬਿਊਰੋ:

ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਮਿਤੀ 13 ਜਨਵਰੀ 2026 ਨੂੰ ਰਾਤ 12:00 ਵਜੇ ਤੋਂ ਮਿਤੀ 14 ਜਨਵਰੀ 2026 ਰਾਤ 12:00 ਵਜੇ ਤੱਕ ਮਾਘੀ ਮੇਲੇ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸ਼ਰਾਬ ਦੇ ਠੇਕਿਆਂ, ਆਂਡੇ/ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਇਸੇ ਤਰ੍ਹਾਂ ਇੱਕ ਹੋਰ ਹੁਕਮਾਂ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਿਤੀ 10 ਜਨਵਰੀ 2026 ਤੋਂ 15 ਜਨਵਰੀ 2026 ਰਾਤ 12:00 ਵਜੇ ਤੱਕ ਮਾਘੀ ਮੇਲੇ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਨੋ ਫਲਾਇੰਗ ਜ਼ੋਨ (No Flying Zone) ਘੋਸ਼ਿਤ ਕਰਦਿਆਂ ਡਰੋਨ, ਅਣ-ਮੇਨਿਡ ਵਹੀਕਲ, ਰਿਮੋਟ ਕੰਟਰੋਲ ਯੂ.ਏ.ਵੀ., ਪੈਰਾਗਲਾਈਡਰ ਵਗੈਰਾ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।