- ਬੱਚੀ ਸਬੰਧੀ ਕੋਈ ਸੂਚਨਾ ਲਈ ਪੁਲਿਸ ਦੇ ਨਾਲ ਨਾਲ ਸੂਬੇ ਦੇ ਜਿਲਾ ਬਾਲ ਸੁਰੱਖਿਆ ਦਫਤਰਾਂ ਨਾਲ ਵੀ ਕੀਤਾ ਜਾ ਸਕਦਾ ਹੈ ਸੰਪਰਕ
- ਬੋਲਣ ਅਤੇ ਸੁਣਨ ਵਿੱਚ ਅਸਮਰਥ ਹੈ ਗੁਮਸ਼ੁਦਾ ਬੱਚੀ
ਫਾਜ਼ਿਲਕਾ 7 ਜਨਵਰੀ: ਦੇਸ਼ ਕਲਿੱਕ ਬਿਊਰੋ :
ਜ਼ਿਲ੍ਹਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਅਨੁਪ੍ਰਿਆ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਈਲਡ ਹੈਲਪਲਾਈਨ ਰਾਹੀਂ ਉਨ੍ਹਾਂ ਨੂੰ ਅਬੋਹਰ ਦੇ ਰੇਲਵੇ ਸਟੇਸ਼ਨ ਤੋਂ ਇੱਕ ਗੁੰਮਸ਼ੁਦਾ ਬੱਚੀ ਮਿਲੀ ਹੈ। ਇਸ ਬੱਚੀ ਦੀ ਉਮਰ ਲਗਭਗ 7 ਸਾਲ ਹੈ, ਜੋ ਕਿ ਨਾ ਸੁਣ ਸਕਦੀ ਹੈ ਅਤੇ ਨਾ ਹੀ ਬੋਲ ਸਕਦੀ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਜੇਕਰ ਕੋਈ ਇਸ ਬੱਚੇ ਨੂੰ ਜਾਣਦਾ/ਪਛਾਣਦਾ ਹੈ ਤਾਂ ਇਸ ਦਫਤਰ ਨੂੰ ਸੂਚਿਤ ਕੀਤਾ ਜਾਵੇ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਇਸ ਸਬੰਧੀ ਹੋਰ ਦੱਸਿਆ ਕਿ ਇਹ ਬੱਚੀ ਆਪਣੇ ਪਰਿਵਾਰ ਬਾਰੇ ਕੁਝ ਵੀ ਦੱਸਣ ਤੋਂ ਅਸਮਰੱਥ ਹੈ। ਇਸ ਬੱਚੀ ਬਾਰੇ ਸੂਚਨਾ ਲੈਣ ਜਾਂ ਦੇਣ ਲਈ ਪੁਲਿਸ ਦੇ ਨਾਲ-ਨਾਲ ਸੂਬੇ ਦੇ ਜ਼ਿਲ੍ਹਾ ਬਾਲ ਸੁਰੱਖਿਆ ਦਫਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਾਲ ਸੁਰੱਖਿਆ ਵਿਭਾਗ ਇਸ ਬੱਚੀ ਨੂੰ ਆਪਣੇ ਪਰਿਵਾਰ ਨਾਲ ਮਿਲਾਉਣ ਲਈ ਪੂਰਾ ਯਤਨਸ਼ੀਲ ਹੈ।
ਉਨ੍ਹਾਂ ਕਿਹਾ ਕਿ ਇਸ ਬੱਚੀ ਬਾਰੇ ਜੇਕਰ ਕੋਈ ਜਾਣਕਾਰੀ ਰੱਖਦਾ ਹੋਵੇ ਜਾਂ ਇਸ ਨੂੰ ਕੋਈ ਪਹਿਚਾਣਦਾ ਹੋਵੇ ਤਾਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜ਼ਿਲਕਾ ਕਮਰਾ ਨੰ. 405, ਤੀਜੀ ਮੰਜ਼ਿਲ, ਏ ਬਲਾਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਸੰਪਰਕ ਕੀਤਾ ਜਾਵੇ।



