ਚੰਡੀਗੜ੍ਹ, 7 ਜਨਵਰੀ : ਦੇਸ਼ ਕਲਿੱਕ ਬਿਊਰੋ
ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਫੇਰ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
ਇਸ ਤੋਂ ਪਹਿਲਾਂ ਵੀ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਸਨ ਅਤੇ ਕੱਲ੍ਹ 8 ਜਨਵਰੀ ਤੋਂ ਸਾਰੇ ਸਕੂਲ ਆਮ ਦਿਨਾਂ ਵਾਂਗ ਖੁੱਲ੍ਹਣੇ ਸਨ। ਪਰ ਉਸ ਤੋਂ ਪਹਿਲਾਂ ਹੀ ਸ੍ਰ੍ਕ੍ਸਰ ਨੇ ਠੰਡ ਅਤੇ ਧੁੰਦ ਨੂੰ ਦੇਖਦਿਆਂ 13 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਹਨ।



