ਫਿਰੋਜ਼ਪੁਰ ’ਚ ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਪੰਜਾਬ

ਫਿਰੋਜ਼ਪੁਰ, 8 ਜਨਵਰੀ: ਦੇਸ਼ ਕਲਿੱਕ ਬਿਊਰੋ:

ਪੰਜਾਬ ਦੇ ਫਿਰੋਜ਼ਪੁਰ ਵਿਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੇ ਪਤਨੀ, ਦੋ ਧੀਆਂ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਲਈ। ਘਟਨਾ ਦਾ ਉਸ ਸਮੇਂ ਪਤਾ ਲੱਗਿਆ ਜਦੋਂ ਅੱਜ ਪਰਿਵਾਰ ਬਾਹਰ ਨਾ ਨਿਕਲਿਆ ਤਾਂ ਗੁਆਂਢੀਆਂ ਨੇ ਧੱਕਾ ਮਾਰ ਕੇ ਦਰਵਾਜ਼ਾ ਖੋਲ੍ਹਿਆਂ ਤਾਂ ਅੰਦਰ ਸਾਰੇ ਮ੍ਰਿਤਕ ਪਏ ਸਨ। ਫਿਰੋਜ਼ਪੁਰ ਸ਼ਹਿਰ ਦੇ ਇੱਕ ਮਸ਼ਹੂਰ ਸੈਲੂਨ ਮਾਲਕ ਮਾਹੀ ਸੋਢੀ ਨੇ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ।

ਮੌਕੇ ਉਤੇ ਪਹੁੰਚੇ ਐਸਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਗੁਆਂਢੀਆਂ ਨੇ ਦਰਵਾਜਾ ਖੋਲ੍ਹਿਆਂ ਤਾਂ ਘਰ ਵਿਚ ਅਮਨਦੀਪ ਸਿੰਘ ਤੇ ਬਾਕੀ ਮੈਂਬਰ ਅੰਦਰ ਪਏ ਸਨ। ਐਸਐਸਪੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਜਾਂਚ ਕੀਤੀ ਜਾ ਰਹੀ ਹੈ। ਐਸਐਸਪੀ ਨੇ ਦੱਸਿਆ ਕਿ ਅਮਨਦੀਪ ਸਿੰਘ, ਜਸਵੀਰ ਸਿੰਘ ਅਤੇ ਦੋ ਧੀਆਂ ਇਕ 6 ਸਾਲ ਅਤੇ 10 ਸਾਲ ਦੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾਵੇਗੀ। ਪਰਿਵਾਰ ਦੇ ਚਾਰਾਂ ਮੈਂਬਰਾਂ ਦੀ ਗੋਲੀ ਲੱਗਣ ਕਾਰਨ ਮੌਤ ਹੋਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।