ਚੰਡੀਗੜ੍ਹ, 8 ਜਨਵਰੀ : ਦੇਸ਼ ਕਲਿੱਕ ਬਿਊਰੋ:
ਵੀਰਵਾਰ ਨੂੰ ਪੰਜਾਬ ਕੈਬਨਿਟ ‘ਚ ਅਚਾਨਕ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਦੇ ਦੋ ਮੰਤਰੀਆਂ ਦੇ ਵਿਭਾਗ ਬਦਲ ਦਿੱਤੇ ਗਏ ਹਨ। ਸਥਾਨਕ ਸਰਕਾਰਾਂ ਵਿਭਾਗ ਸੰਭਾਲ ਰਹੇ ਡਾ. ਰਵਜੋਤ ਸਿੰਘ ਤੋਂ ਇਹ ਜ਼ਿੰਮੇਵਾਰੀ ਵਾਪਿਸ ਲੈ ਲਈ ਗਈ ਹੈ ਅਤੇ ਉਨ੍ਹਾਂ ਨੂੰ ਐਨਆਰਆਈ ਵਿਭਾਗ ਸੌਂਪਿਆ ਗਿਆ। ਪਹਿਲਾਂ ਐਨਆਰਆਈ ਵਿਭਾਗ ਸੰਜੀਵ ਅਰੋੜਾ ਕੋਲ ਸੀ।
ਉੱਥੇ ਹੀ ਸੰਜੀਵ ਅਰੋੜਾ ਨੂੰ ਸਥਾਨਕ ਸਰਕਾਰਾਂ ਵਿਭਾਗ ਦਿੱਤਾ ਗਿਆ ਹੈ। ਇਸ ਫੇਰਬਦਲ ਤੋਂ ਬਾਅਦ, ਅਰੋੜਾ ਕੈਬਨਿਟ ਵਿੱਚ ਤੀਜੇ ਸਭ ਤੋਂ ਸ਼ਕਤੀਸ਼ਾਲੀ ਮੰਤਰੀ ਬਣ ਗਏ ਹਨ।
ਇਹ ਫੇਰਬਦਲ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਨਗਰ ਨਿਗਮ ਚੋਣਾਂ ਹੋਣੀਆਂ ਹਨ। ਸਰਕਾਰ ਸ਼ਹਿਰੀ ਖੇਤਰਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ। ਨਤੀਜੇ ਵਜੋਂ, ਸਰਕਾਰ ਨੇ ਆਪਣੇ ਕੇਡਰ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਹੈ। ਉਹ ਇੱਕ ਸ਼ਹਿਰੀ ਖੇਤਰ ਤੋਂ ਹਨ ਅਤੇ ਸ਼ਹਿਰੀ ਦ੍ਰਿਸ਼ ਨੂੰ ਚੰਗੀ ਤਰ੍ਹਾਂ ਸਮਝਦੇ ਹਨ।



