ਚੰਡੀਗੜ੍ਹ, 8 ਜਨਵਰੀ: ਦੇਸ਼ ਕਲਿੱਕ ਬਿਊਰੋ:
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 9 ਜਨਵਰੀ ਨੂੰ ਸੱਦੀ ਗਈ ਹੈ। ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਚੰਡੀਗੜ੍ਹ ਵਿਚ ਹੋਵੇਗੀ ਤੇ ਮੀਟਿੰਗ ਵਿਚ ਸਾਰੇ ਹੀ ਮੰਤਰੀ ਮੌਜੂਦ ਰਹਿਣਗੇ।
ਇਹ ਮੀਟਿੰਗ ਭਲਕੇ ਦੁਪਹਿਰ 4 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ। ਇਸ ਦੌਰਾਨ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ।



