- ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਸਮੇਂ—ਸਮੇਂ ਤੇ ਡੀ.ਏ. ਮਿਲਣ ਤੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹੈ ਪੰਜਾਬ ਦਾ ਮੁਲਾਜ਼ਮ ਵਰਗ
ਚੰਡੀਗੜ੍ਹ: 13 ਜਨਵਰੀ: ਦੇਸ਼ ਕਲਿੱਕ ਬਿਊਰੋ:
ਡਾਇਰੈਕਟੋਰੇਟ, ਸਿਹਤ ਕਰਮਚਾਰੀ ਯੂਨੀਅਨ, ਪੰਜਾਬ, ਚੰਡੀਗੜ੍ਹ ਵੱਲੋਂ ਪੰਜਾਬ ਸਿਵਲ ਸਕੱਤਰੇਤ ਦੀ ਜਥੇਬੰਦੀ (ਸਾਂਝਾ ਮੁਲਾਜ਼ਮ ਮੰਚ ਪੰਜਾਬ) ਦੇ ਸੱਦੇ ਉਤੇ ਮਿਤੀ 12.01.2026 ਨੂੰ ਸਮਾਂ ਦੁਪਹਿਰ 01:00 ਵਜੇ ਦਫ਼ਤਰ ਦੇ ਬਾਹਰ ਆਪਣੇ ਸੰਵਿਧਾਨਕ ਹੱਕਾਂ ਦੀ ਵਰਤੋਂ ਕਰਦੇ ਹੋਏ 16% ਡੀ.ਏ. ਦਾ ਭੁਗਤਾਨ ਤੁਰੰਤ ਕਰਨ ਲਈ ਸਾਂਤਮਈ ਤਰੀਕੇ ਨਾਲ ਗੇਟ ਰੈਲੀ ਕੀਤੀ ਗਈ।
ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਕੇਂਦਰ ਸਮੇਤ ਪੰਜਾਬ ਦੇ ਨੇੜਲੇ ਸੂਬਿਆਂ ਵਿੱਚ ਡੀ.ਏ. ਦੀ ਕਿਸ਼ਤ ਸਮੇਂ—ਸਮੇਂ ਸਿਰ ਮਿਲਣ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਡੀ.ਏ. ਜ਼ੋ ਕਿ ਕੇਂਦਰ ਤੋਂ 16 ਫੀਸਦ ਪਿਛੇ ਚੱਲ ਰਿਹਾ ਹੈ, ਵੱਲ ਕੋਈ ਧਿਆਨ ਨਾ ਦੇਣ ਦੇ ਰੋਹ ਵਜੋਂ ਗੇਟ ਰੈਲੀ ਕੀਤੀ ਗਈ। ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਦੇ ਸਮੂਹ ਕਰਮਚਾਰੀਆਂ ਵੱਲੋਂ ਦਫ਼ਤਰ ਦੇ ਗੇਟ ਅੱਗੇ ਸਰਕਾਰ ਵਿਰੁੱਧ ਰੋਸ਼ ਪ੍ਰਗਟ ਕੀਤਾ ਗਿਆ।
ਇਸ ਮੌਕੇ ਤੇ ਗੇਟ ਰੈਲੀ ਨੂੰ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਮਨਪ੍ਰੀਤ ਸਿੰਘ, ਸਟੇਜ਼ ਸਕੱਤਰ ਗੁਰਮੀਤ ਸਿੰਘ ਰਾਣਾ, ਕਨਵੀਨਰ ਜਸਵੀਰ ਸਿੰਘ, ਜਨਰਲ ਸਕੱਤਰ ਅਮਨਦੀਪ ਸਿੰਘ, ਮੁੱਖ ਸਲਾਹਕਾਰ ਜਗਤਾਰ ਸਿੰਘ, ਸੁਖਵਿੰਦਰ ਸਿੰਘ, ਆਦਿ ਬੁਲਾਰਿਆਂ ਨੇ ਗੇਟ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਬੁਲਾਰਿਆਂ ਨੇ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਸਮੇਂ-ਸਮੇਂ ਤੇ ਮਹਿੰਗਾਈ ਭੱਤਾ ਦਿੱਤਾ ਜਾ ਚੁੱਕਾ ਹੈ। ਜਿਵੇਂ ਕਿ ਮਿਤੀ 01.07.2023 ਤੋਂ ਲਾਗੂ ਕੀਤੇ 4% ਡੀ.ਏ., ਮਿਤੀ 01.01.24 ਤੋਂ ਲਾਗੂ ਕੀਤੇ 4%, ਮਿਤੀ 01.07.24 ਤੋਂ ਲਾਗੂ ਕੀਤੇ 3% ਮਿਤੀ 01.01.25 ਤੋਂ ਲਾਗੂ ਕੀਤੇ 2% ਅਤੇ ਮਿਤੀ 01.07.25 ਤੋਂ ਲਾਗੂ ਕੀਤੇ 3% ਇਸ ਤਰ੍ਹਾਂ ਕੁੱਲ ਮਿਲਾਕੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦਾ 16% ਡੀ.ਏ. ਸਰਕਾਰ ਵੱਲ ਪੈਂਡਿੰਗ ਪਿਆ ਹੈ। ਅੱਜ ਤੱਕ ਪੰਜਾਬ ਵਿੱਚ ਕਿਸੇ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਡੀ.ਏ. ਤੋਂ ਵਾਂਝੇ ਨਹੀਂ ਰੱਖਿਆ ਗਿਆ,ਜਿਸ ਕਰਕੇ ਸਮੂਹ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਕਿਉਂਕਿ ਮਹਿੰਗਾਈ ਦਿਨੋਂ—ਦਿਨ ਵਧਦੀ ਜਾ ਰਹੀ ਹੈ, ਪ੍ਰੰਤੂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਨਾ ਮਿਲਣ ਕਾਰਨ ਪੰਜਾਬ ਦੇ ਸਰਕਾਰੀ ਮੁਲਾਜ਼ਮ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।ਇਸ ਤੋਂ ਇਲਾਵਾ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸੱਤਵੇਂ ਪੇ ਕਮਿਸ਼ਨ ਅਨੁਸਾਰ ਤਨਖਾਹ ਲੈ ਰਹੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਵੀ ਸਰਕਾਰ ਦੀ ਨੀਤੀ ਕਾਰਨ ਭਾਰੀ ਮਾਰ ਪੈ ਰਹੀ ਹੈ।
ਇਸ ਮੌਕੇ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ, ਜਥੇਬੰਦੀ ਦੇ ਅਹੁਦੇਦਾਰ ਚੇਅਰਮੈਨ ਪਰਵਿੰਦਰ ਸਿੰਘ, ਵਾਇਸ ਚੇਅਰਮੈਨ ਤੋਸ਼ਪਿੰਦਰ ਸਿੰਘ, ਕਨਵੀਨਰ ਜਸਵੀਰ ਸਿੰਘ, ਰਿੰਪੀ (ਪ੍ਰਧਾਨ ਇਸਤਰੀ ਵਿੰਗ), ਅਮਨਦੀਪ ਸਿੰਘ (ਜਨਰਲ ਸਕੱਤਰ), ਸੁਖਜੈਨ ਸਿੰਘ (ਸੀਨੀਅਰ ਮੀਤ ਪ੍ਰਧਾਨ), ਅਮਨਦੀਪ ਕੌਰ (ਸੀ.ਮੀਤ ਪ੍ਰਧਾਨ ਇਸਤਰੀ ਵਿੰਗ), ਕੁਲਦੀਪ ਸਿੰਘ (ਮੀਤ ਪ੍ਰਧਾਨ),ਗੁਰਪ੍ਰੀਤ ਕੌਰ (ਮੀਤ ਪ੍ਰਧਾਨ ਇਸਤਰੀ ਵਿੰਗ), ਸੰਯੁਕਤ ਸਕੱਤਰ ਗਗਨਦੀਪ ਸਿੰਘ, ਸੁਰੇਸ਼ ਕੁਮਾਰ ਸਿੰਗਲਾ (ਵਿੱਤ ਸਕੱਤਰ), ਰਵਿੰਦਰ ਸਿੰਘ (ਸਹਾਇਕ ਵਿੱਤ ਸਕੱਤਰ), ਪੰਕਜ ਸ਼ਰਮਾ (ਪ੍ਰੈਸ ਸਕੱਤਰ), ਗੁਰਪ੍ਰੀਤ ਸਿੰਘ (ਪ੍ਰਚਾਰ ਸਕੱਤਰ), ਗੁਰਮੀਤ ਸਿੰਘ ਰਾਣਾ (ਸਟੇਜ਼ ਸਕੱਤਰ), ਅਤੇ ਮੁੱਖ ਸਲਾਹਕਾਰ ਗੁਰਦੀਪ ਸਿੰਘ, ਪ੍ਰਵੀਨ ਕੁਮਾਰ, ਦਵਿੰਦਰ ਸਿੰਘ, ਰਾਜਿੰਦਰ ਸਿੰਘ, ਸ਼ਵਿੰਦਰ ਸਿੰਗ, ਜਗਤਾਰ ਸਿੰਘ, ਕਰਨ ਆਦਿ ਹਾਜ਼ਰ ਸਨ।



