- ਮਾਤਾ ਮਹਿੰਦਰ ਕੌਰ ਦੇ ਵਕੀਲ ਨੇ ਲਾਈ ਕੰਗਣਾ ਦਾ ਪਾਸਪੋਰਟ ਅਦਾਲਤ ’ਚ ਜਮ੍ਹਾਂ ਕਰਾਉਣ ਲਈ ਅਰਜ਼ੀ
ਬਠਿੰਡਾ, 15 ਜਨਵਰੀ: ਦੇਸ਼ ਕਲਿੱਕ ਬਿਊਰੋ:
ਫਿਲਮੀ ਅਦਾਕਾਰਾ ਕੰਗਣਾ ਰਣੌਤ ਵੱਲੋਂ ਮਾਤਾ ਮਹਿੰਦਰ ਕੌਰ ਸਬੰਧੀ ਬੋਲੇ ਅਪਮਾਨਜਨਕ ਸ਼ਬਦਾਂ ਦੇ ਮਾਣਹਾਨੀ ਮਾਮਲੇ ਵਿਚ ਅਦਾਲਤ ਵਿਚ ਸੁਣਵਾਈ ਹੋਈ। ਕੰਗਣਾ ਰਣੌਤ ਅੱਜ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਵੱਲੋਂ ਕੰਗਣਾ ਰਣੌਤ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਕੰਗਣਾ ਰਣੌਤ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਇਜ਼ਾਜਤ ਦੇ ਦਿੱਤੀ ਹੈ। ਦੂਜੇ ਪਾਸੇ ਮਾਤਾ ਮਹਿੰਦਰ ਕੌਰ ਦੇ ਵਕੀਲ ਵੱਲੋਂ ਅਦਾਲਤ ਵਿਚ ਅਰਜ਼ੀ ਦੇ ਕੇ ਕੰਗਣਾ ਰਣੌਤ ਦਾ ਪਾਸਪੋਰਟ ਅਦਾਲਤ ਵਿਚ ਜਮ੍ਹਾਂ ਕਰਾਉਣ ਲਈ ਅਰਜ਼ੀ ਦਾਇਰ ਕੀਤੀ ਗਈ ਹੈ।



