ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ

ਮੋਹਾਲੀ, 15 ਜਨਵਰੀ: ਦੇਸ਼ ਕਲਿੱਕ ਬਿਊਰੋ:

ਪੰਜਾਬ ਸਰਕਾਰ ਨੇ ਠੰਢ ਨੂੰ ਦੇਖਦੇ ਹੋਏ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਰਾਜ ਵਿੱਚ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 16-01-2026 ਤੋਂ 21-01-2026 ਤੱਕ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਜਾਂਦਾ ਹੈ:-

ਸਮੂਹ ਪ੍ਰਾਇਮਰੀ ਸਕੂਲ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 03:00 ਵਜੇ ਤੱਕ ਅਤੇ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 03:20 ਵਜੇ ਤੱਕ ਖੁੱਲ੍ਹਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।