ਚੰਡੀਗੜ੍ਹ, 16ਜਨਵਰੀ :ਦੇਸ਼ ਕਲਿੱਕ ਬਿਊਰੋ:
ਪੰਜਾਬ ਦੀ ਸਿਆਸਤ ਵਿਚ ਅੱਜ ਵੱਡੀ ਹਲਚਲ ਸਾਹਮਣੇ ਆਈ ਹੈ। 2027 ਦੀਆਂ ਚੋਣਾਂ ਤੋਂ ਪਹਿਲਾਂ ਸੂਬੇ ਵਿਚ ਦਲ ਬਦਲੀਆਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ। ਪੰਜਾਬ ਭਾਜਪਾ ਨੂੰ ਅੱਜ ਵੱਡੀ ਮਜ਼ਬੂਤੀ ਮਿਲੀ ਹੈ। ਸਾਬਕਾ ਸਾਂਸਦ ਜਗਜੀਤ ਸਿੰਘ ਬਰਾੜ, ਅਕਾਲੀ ਆਗੂ ਚਰਨਜੀਤ ਸਿੰਘ ਬਰਾੜ, ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ, CM ਮਾਨ ਦੇ ਸਾਬਕਾ OSD ਓਕਾਂਰ ਸਿੰਘ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਗਮੀਤ ਸਿੰਘ ਬਰਾੜ, ਚਰਨਜੀਤ ਸਿੰਘ ਬਰਾੜ ਨੂੰ ਅੱਜ ਚੰਡੀਗੜ੍ਹ ਦਫ਼ਤਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਸ਼ਾਮਲ ਕਰਵਾਇਆ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਮੌਜੂਦ ਸਨ।
ਦੱਸਣਯੋਗ ਹੈ ਕਿ ਜਗਮੀਤ ਬਰਾੜ ਪਹਿਲਾਂ ਕਾਂਗਰਸ ਵਿਚ ਸੀ, ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਉਤੇ ਮੌੜ ਮੰਡੀ ਤੋਂ ਚੋਣ ਲੜੀ ਸੀ। ਦੂਜੇ ਪਾਸੇ ਚਰਨਜੀਤ ਸਿੰਘ ਬਰਾੜ ਨੇ 2 ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚੋਂ ਅਸ਼ਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਇਹ ਵੀ ਕਿਹਾ ਸੀ ਕਿ ਹੁਣ ਮੁੜ ਤੋਂ ਵਿਚਾਰ ਕਰਨਾ ਮੁਸ਼ਕਿਲ ਹੈ, ਮੈਂ ਪਹਿਲਾਂ ਹੀ ਫੈਸਲਾ ਲੈ ਚੁੱਕਿਆ ਹੈ।
ਇਹ ਵੀ ਦੱਸਣ ਯੋਗ ਹੈ ਕਿ ਸਾਲ 2027 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਚੋਣਾਂ ਦੇ ਇਕ ਸਾਲ ਪਹਿਲਾਂ ਹੀ ਸੂਬੇ ਵਿਚ ਹੁਣ ਦਲ ਬਦਲੀਆਂ ਦਾ ਦੌਰ ਸ਼ੁਰੂ ਹੋ ਚੁੱਕਿਆ ਹੈ।



