ਅਧਿਆਪਕਾਂ ਨਾਲ ਭਰੀ ਵੈਨ ਹੋਈ ਹਾਦਸੇ ਦਾ ਸ਼ਿਕਾਰ

ਪੰਜਾਬ

ਗੁਰਦਾਸਪੁਰ, 17 ਜਨਵਰੀ: ਦੇਸ਼ ਕਲਿੱਕ ਬਿਊਰੋ:

ਗੁਰਦਾਸਪੁਰ ‘ਚ ਸਕੂਲ ਅਧਿਆਪਕਾਂ ਨਾਲ ਭਰੀ ਇੱਕ ਵੈਨ ਰਾਸ਼ਟਰੀ ਰਾਜਮਾਰਗ 354 ‘ਤੇ ਕਲਾਨੌਰ-ਗੁਰਦਾਸਪੁਰ ਸੜਕ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਰੀ ਅਨੁਸਾਰ ਇਹ ਹਾਦਸਾ ਸੰਘਣੀ ਧੁੰਦ ਕਾਰਨ ਹੋਇਆ। ਹਾਦਸੇ ਵਿੱਚ ਕਈ ਅਧਿਆਪਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਜਾਣਕਾਰੀ ਅਨੁਸਾਰ ਰੋਜਾਨਾ ਦੀ ਤਰ੍ਹਾਂ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਕੂਲਾਂ ਵਿੱਚ ਤਾਇਨਾਤ ਸਰਕਾਰੀ ਪੁਰਸ਼ ਅਤੇ ਮਹਿਲਾ ਅਧਿਆਪਕ ਆਮ ਵਾਂਗ ਵੈਨ ਰਾਹੀਂ ਫਤਿਹਗੜ੍ਹ ਚੂੜੀਆਂ ਜਾ ਰਹੇ ਸਨ। ਜਿਵੇਂ ਹੀ ਉਹ ਨਡਾਵਾਲੀ ਦੇ ਨੇੜੇ ਪਹੁੰਚੇ, ਉਨ੍ਹਾਂ ਦੀ ਵੈਨ ਸੰਘਣੀ ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਜਤਿੰਦਰ ਪਾਲ ਨੇ ਦੱਸਿਆ ਕਿ ਇਸ ਹਾਦਸੇ ‘ਚ ਸੱਤ ਅਧਿਆਪਕ ਗੰਭੀਰ ਫਟੜ ਹੋ ਗਏ ਜਦਕਿ ਚਾਰ ਦੇ ਕਰੀਬ ਅਧਿਆਪਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਮੌਕੇ ‘ਤੇ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਮਰੀਜਾਂ ਨੂੰ ਹਸਪਤਾਲ ਲਜਾਇਆ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।