ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ‘ਕੁਰਲੀ’ ਕਰਨ ਵਾਲੇ ਨੌਜਵਾਨ ਨੇ ਮੰਗੀ ਮੁਆਫ਼ੀ

ਪੰਜਾਬ

ਅੰਮ੍ਰਿਤਸਰ, 17 ਜਨਵਰੀ: ਦੇਸ਼ ਕਲਿੱਕ ਬਿਊਰੋ:

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ‘ਕੁਰਲੀ’ ਕਰਨ ਵਾਲੇ ਨੌਜਵਾਨ ਨੇ ਮੁਆਫ਼ੀ ਮੰਗੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਨੌਜਵਾਨ ਨੇ ਕਿਹਾ ਕਿ ਬਚਪਨ ਤੋਂ ਹੀ ਉਹ ਸ੍ਰੀ ਦਰਬਾਰ ਸਾਹਿਬ ਜਾਣਾ ਚਾਹੁੰਦਾ ਸੀ ਅਤੇ ਉਸ ਨੇ ਕਿਹਾ ਕਿ ਉਸ ਵੱਲੋਂ ਪਵਿੱਤਰ ਸਰੋਵਰ ‘ਚ ‘ਵਜ਼ੂ’ (ਕੁਰਲੀ) ਕੀਤਾ ਗਿਆ। ਉਸਨੇ ਕਿਹਾ ਕਿ ਮੈਨੂੰ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਦੇ ਬਾਰੇ ਜਾਣਕਾਰੀ ਨਹੀਂ ਸੀ। ਮੈਂ ਸਾਰੇ ਸਿੱਖ ਭਰਾਵਾਂ ਤੋਂ ਮਾਫੀ ਮੰਗਦਾ ਹਾਂ ਅਤੇ ਮੈਂ ਜਲਦੀ ਹੀ ਸ੍ਰੀ ਦਰਬਾਰ ਸਾਹਿਬ ਆਵਾਂਗਾ ,ਉੱਥੇ ਵੀ ਜਾ ਕੇ ਮਾਫੀ ਮੰਗਾਂਗਾ।

ਇਹ ਸਾਰਾ ਵਿਵਾਦ ਉਦੋਂ ਖੜ੍ਹਾ ਹੋਇਆ ਸੀ ਜਦੋਂ ਇੰਸਟਾਗ੍ਰਾਮ ਰੀਲ ਪੋਸਟ ਕਰਨ ਵਾਲੇ ਨੌਜਵਾਨ ਸੁਭਾਨ ਰੰਗਰੀਜ਼ ਨੇ ਆਪਣੇ ਆਪ ਨੂੰ ਮੁਸਲਿਮ ਸ਼ੇਰ ਦੱਸਦਿਆਂ ਆਪਣੇ ਇੰਸਟਾਗ੍ਰਾਮ ‘ਤੇ ਇੱਕ ਰੀਲ ਪੋਸਟ ਕੀਤੀ ਸੀ। ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਭਖ ਗਿਆ ਹੈ। ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ ‘ਚ ਕੁਰਲੀ ਕਰਨ ਵਾਲਾ ਨੌਜਵਾਨ ਸੁਭਾਨ ਰੰਗਰੀਜ਼ ਦਿੱਲੀ ਦਾ ਰਹਿਣ ਵਾਲਾ ਹੈ ਅਤੇ ਉਹ ਇੱਕ ਸੋਸ਼ਲ ਮੀਡੀਆ ਇੰਨਫਿਲਿਊਐਂਸਰ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਨੌਜਵਾਨ ਨੇ ਮੁਆਫੀ ਮੰਗੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।