ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਫੌਜ ਦੀ ਗੱਡੀ ਦੇ ਹਾਦਸੇ ‘ਚ ਪੰਜਾਬ ਦਾ ਜਵਾਨ ਵੀ ਸ਼ਹੀਦ

ਪੰਜਾਬ

ਰੂਪਨਗਰ, 23 ਜਨਵਰੀ: ਦੇਸ਼ ਕਲਿੱਕ ਬਿਊਰੋ:

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਿਆ ਸੀ। ਡੋਡਾ ਜ਼ਿਲ੍ਹੇ ‘ਚ ਫੌਜ ਦੀ ਗੱਡੀ ਇੱਕ ਡੂੰਘੀ ਖੱਡ ‘ਚ ਡਿੱਗ ਗਈ ਸੀ। ਇਸ ਹਾਦਸੇ ‘ਚ ਇੱਕ ਪੰਜਾਬ ਦਾ ਜਵਾਨ ਵੀ ਸ਼ਹੀਦ ਹੋਇਆ ਹੈ।

ਇਸ ਹਾਦਸੇ ‘ਚ ਸ਼ਹੀਦ ਹੋਣ ਵਾਲੇ ਜਵਾਨਾਂ ਵਿੱਚ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਚਨੌਲੀ ਦਾ ਜਵਾਨ ਵੀ ਸ਼ਾਮਲ ਹੈ। ਮ੍ਰਿਤਕ ਜਵਾਨ ਦੀ ਪਛਾਣ ਜੋਬਨਜੀਤ ਸਿੰਘ ਵੱਜੋਂ ਹੋਈ ਹੈ। ਜਾਣਕਾਰੀ ਇਹ ਵੀ ਮਿਲ ਰਹੀ ਹੈ ਕਿ ਜੋਬਨਜੀਤ ਸਿੰਘ ਦਾ 1 ਮਾਰਚ ਨੂੰ ਵਿਆਹ ਹੋਣਾ ਸੀ। ਪਰਿਵਾਰ ਨੇ ਵਿਆਹ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਸਨ ਅਤੇ ਖਰੀਦਦਾਰੀ ਵੀ ਕਰ ਲਈ ਸੀ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਪਰਿਵਾਰ ‘ਤੇ ਦੁੱਖ ਦਾ ਪਹਾੜ ਡਿੱਗ ਪਿਆ।

ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਫੌਜ ਦੇ ਦਸ ਜਵਾਨ ਸ਼ਹੀਦ ਹੋ ਗਏ ਸਨ ਅਤੇ ਕਈ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਭਾਰਤੀ ਫੌਜ ਦਾ ਵਾਹਨ ਭਦਰਵਾਹ ਤੋਂ ਖਾਨਾਈ ਟਾਪ ਜਾ ਰਿਹਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।