ਲੁਧਿਆਣਾ ਵਿੱਚ ਚੀਨੀ ਡੋਰ ਨਾਲ ਵਿਦਿਆਰਥੀ ਦਾ ਵੱਢਿਆ ਗਿਆ ਗਲਾ: ਹਸਪਤਾਲ ਵਿੱਚ ਹੋਈ ਮੌਤ

ਪੰਜਾਬ

ਲੁਧਿਆਣਾ, 24 ਜਨਵਰੀ: ਦੇਸ਼ ਕਲਿੱਕ ਬਿਊਰੋ:

ਸ਼ਨੀਵਾਰ ਨੂੰ ਲੁਧਿਆਣਾ ਵਿੱਚ ਇੱਕ ਵਿਦਿਆਰਥੀ ਦਾ ਚੀਨੀ ਡੋਰ ਨਾਲ ਗਲਾ ਵੱਢਿਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਹ ਆਪਣੇ ਮੋਟਰਸਾਈਕਲ ‘ਤੇ ਸਕੂਲ ਤੋਂ ਘਰ ਪਰਤ ਰਿਹਾ ਸੀ। ਇਹ ਹਾਦਸਾ ਸਮਰਾਲਾ ਬਾਈਪਾਸ ਨੇੜੇ ਵਾਪਰਿਆ। ਖੂਨ ਨਾਲ ਲੱਥਪਥ ਵਿਦਿਆਰਥੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦਾ ਨਾਮ ਤਰਨਜੋਤ ਸਿੰਘ ਹੈ, ਜੋ ਕਿ 10ਵੀਂ ਜਮਾਤ ਦਾ ਵਿਦਿਆਰਥੀ ਸੀ। ਤਰਨਜੋਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਰਾਉਲੇ ਪਿੰਡ ਦਾ ਰਹਿਣ ਵਾਲਾ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।