ਅੰਮ੍ਰਿਤਸਰ, 24 ਜਨਵਰੀ: ਦੇਸ਼ ਕਲਿਕ ਬਿਊਰੋ:
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦੀ ਮਰਯਾਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਪੁਲਸ ਨੇ ਇੱਕ ਮੁਸਲਿਮ ਨੌਜਵਾਨ ਨੂੰ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਉਕਤ ਨੌਜਵਾਨ ‘ਤੇ ਸਰੋਵਰ ਵਿੱਚ ਕੁਰਲੀ ਕਰਨ ਦਾ ਇਲਜ਼ਾਮ ਹੈ। ਅਸਲ ‘ਚ ਅੱਜ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਕੁਲਰੀ ਵਾਲੇ ਇੱਕ ਮੁਸਲਿਮ ਨੌਜਵਾਨ ਨੂੰ ਸ਼ਨੀਵਾਰ ਨੂੰ ਗਾਜ਼ੀਆਬਾਦ ਵਿੱਚ ਨਿਹੰਗਾਂ ਨੇ ਘੇਰ ਲਿਆ। ਇਸ ਤੋਂ ਬਾਅਦ, ਕੁਲਰੀ ਕਰਨ ਵਾਲਾ ਵਿਅਕਤੀ ਅਤੇ ਵੀਡੀਓ ਨੂੰ ਫਿਲਮਾਉਣ ਵਾਲਾ ਵਿਅਕਤੀ ਦੋਵਾਂ ਨੂੰ ਮੁਆਫੀ ਮੰਗਦੇ ਦੇਖਿਆ ਗਿਆ। ਫੇਰ ਨੌਜਵਾਨ ਨੂੰ ਗਾਜ਼ੀਆਬਾਦ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਗਾਜ਼ੀਆਬਾਦ ਦੇ ਅੰਕੁਰ ਵਿਹਾਰ ਪੁਲਿਸ ਸਟੇਸ਼ਨ ਵਿੱਚ ਉਸਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਗਾਜ਼ੀਆਬਾਦ ਪੁਲਿਸ ਹੁਣ ਉਸਨੂੰ ਅੰਮ੍ਰਿਤਸਰ ਪੁਲਿਸ ਦੇ ਹਵਾਲੇ ਕਰੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਅੰਮ੍ਰਿਤਸਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਐਸਜੀਪੀਸੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨੌਜਵਾਨ ਦੀ ਜਾਂਚ ਕੀਤੀ ਅਤੇ ਪਾਇਆ ਕਿ ਉਹ ਬੇਅਦਬੀ ਕਰਨ ਦੇ ਇਰਾਦੇ ਨਾਲ ਉੱਥੇ ਆਇਆ ਸੀ।
ਉਹ ਲਗਭਗ 20 ਮਿੰਟ ਤੱਕ ਹਰਿਮੰਦਰ ਸਾਹਿਬ ਵਿੱਚ ਰਿਹਾ ਪਰ ਨਤਮਸਤਕ ਹੋਣ ਦੀ ਕੋਸ਼ਿਸ਼ ਵੀ ਨਹੀਂ ਕੀਤੀ। ਇਸ ਤੋਂ ਪਹਿਲਾਂ, ਸਰੋਵਰ ‘ਚ ਕੁਲਰੀ ਕਰਨ ਵਾਲੇ ਨੌਜਵਾਨ ਨੇ ਦੋ ਵਾਰ ਮੁਆਫ਼ੀ ਮੰਗੀ ਸੀ, ਪਰ ਪਹਿਲੀ ਵਾਰ ਜੇਬਾਂ ਵਿੱਚ ਹੱਥ ਪਾ ਕੇ ਅਤੇ ਦੂਜੀ ਵਾਰ ਸਿਰਫ਼ ਹੱਥ ਜੋੜ ਕੇ, ਜਿਸ ਤੋਂ ਬਾਅਦ ਸਿੱਖ ਭਾਈਚਾਰੇ ਨੇ ਉਸਦੇ ਮੁਆਫ਼ੀ ਮੰਗਣ ਦੇ ਤਰੀਕੇ ‘ਤੇ ਸਵਾਲ ਖੜ੍ਹੇ ਕੀਤੇ ਸਨ।



