ਗੁਰਦਾਸਪੁਰ, 28 ਜਨਵਰੀ: ਦੇਸ਼ ਕਲਿੱਕ ਬਿਊਰੋ:
ਬੁੱਧਵਾਰ ਸਵੇਰੇ ਡੇਰਾ ਬਾਬਾ ਨਾਨਕ ਵਿੱਚ ਇੱਕ ਮੈਡੀਕਲ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੈਡੀਕਲ ਸਟੋਰ ਮਾਲਕ ਰਣਬੀਰ ਸਿੰਘ ਬੇਦੀ ਵੱਜੋਂ ਹੋਈ ਹੈ। ਨੌਜਵਾਨ ‘ਤੇ ਹਮਲਾ ਉਸ ਵੇਲੇ ਕੀਤਾ ਗਿਆ ਜਦੋਂ ਆਪਣਾ ਮੈਡੀਕਲ ਖੋਲ੍ਹ ਰਿਹਾ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇੜਲੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਹਮਲਾਵਰਾਂ ਨੂੰ ਫੜ ਲਿਆ ਜਾਵੇਗਾ।
ਰਿਪੋਰਟਾਂ ਅਨੁਸਾਰ ਗੋਲੀ ਲੱਗਣ ਤੋਂ ਬਾਅਦ ਰਣਬੀਰ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿੱਥੇ ਰਸਤੇ ਵਿੱਚ ਹੀ ਹਸਪਤਾਲ ਜਾਂਦਿਆਂ ਹੋਇਆ ਉਸਦੀ ਮੌਤ ਹੋ ਗਈ। ਇਸ ਦੌਰਾਨ, ਗੈਂਗਸਟਰ ਜੀਵਨ ਫੌਜੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਮੈਡੀਕਲ ਸਟੋਰ ਮਾਲਕ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।



