ਨਵੀਂ ਦਿੱਲੀ, 28 ਜਨਵਰੀ: ਦੇਸ਼ ਕਲਿੱਕ ਬਿਊਰੋ:
ਮਹਾਰਾਸ਼ਟਰ ਵਿਚ ਜਹਾਜ਼ ਕਰੈਸ਼ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਮਹਾਰਾਸ਼ਟਰ ਦੇ ਬਾਰਾਮਤੀ ਵਿਚ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਮਹਾਰਾਸ਼ਟਰ ਦੀ ਡਿਪਟੀ ਮੁੱਖ ਮੰਤਰੀ ਅਜੀਤ ਪਵਾਰ ਵੀ ਸਵਾਰ ਸਨ। ਹਾਦਸੇ ਵਿਚ ਡਿਪਟੀ ਮੁੱਖ ਮੰਤਰੀ ਸਮੇਤ 6 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਲੈਡਿੰਗ ਕਰਦੇ ਸਮੇਂ ਵਾਪਰਿਆ।
ਖ਼ਬਰਾਂ ਮੁਤਾਬਕ ਉਪ ਮੁੱਖ ਮੰਤਰੀ ਅਜੀਤ ਪਵਾਰ ਉਸ ਜਹਾਜ਼ ਵਿੱਚ ਸਵਾਰ ਹੋ ਕੇ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨਸਨ। ਵੇਰਵਿਆਂ ਅਨੁਸਾਰ ਲੈਂਡਿੰਗ ਦੇ ਸਮੇਂ ਇਹ ਜਹਾਜ਼ ਹਾਦਸਾ ਹੋਇਆ ਹੈ।



