ਉਪ ਮੁੱਖ ਮੰਤਰੀ ਅਜੀਤ ਪਵਾਰ ਪੰਜ ਤੱਤਾਂ ਵਿੱਚ ਹੋਏ ਵਿਲੀਨ

ਰਾਸ਼ਟਰੀ

ਬਾਰਾਮਤੀ, 29 ਜਨਵਰੀ: ਦੇਸ਼ ਕਲਿੱਕ ਬਿਊਰੋ:

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਪੁਣੇ ਜ਼ਿਲ੍ਹੇ ਦੇ ਬਾਰਾਮਤੀ ਵਿੱਚ ਰਸਮਾਂ-ਰਿਵਾਜ਼ਾਂ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅਜੀਤ ਪਵਾਰ ਦੀ ਮ੍ਰਿਤਕ ਦੇਹ ਨੂੰ ਮੁੱਖ ਅਗਨੀ ਉਨ੍ਹਾਂ ਦੇ ਦੋਵੇਂ ਪੁੱਤਰਾਂ, ਪਾਰਥ ਅਤੇ ਜੈ ਵਲੋਂ ਦਿੱਤੀ ਗਈ।

ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਅੰਤਿਮ ਸੰਸਕਾਰ ਵਿੱਚ ਹਿੱਸਾ ਲੈਣ ਲਈ ਸ਼ਮਸ਼ਾਨਘਾਟ ਪਹੁੰਚੇ ਹਨ। ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ।

ਦੱਸ ਦੇਈਏ ਕਿ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਬੁੱਧਵਾਰ, 28 ਜਨਵਰੀ ਨੂੰ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਇੱਕ ਜਹਾਜ਼ ਹਾਦਸੇ ਵਿੱਚ ਅਚਾਨਕ ਮੌਤ ਹੋ ਗਈ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਜਹਾਜ਼ ਲੈਂਡ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਉਹ 66 ਸਾਲ ਦੇ ਸਨ। ਇਸ ਹਾਦਸੇ ਵਿੱਚ ਪਵਾਰ ਦੇ ਸੁਰੱਖਿਆ ਗਾਰਡ, ਦੋ ਪਾਇਲਟ ਅਤੇ ਇੱਕ ਮਹਿਲਾ ਚਾਲਕ ਦਲ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।