ਅਪਰਾਧੀਆਂ ਅਤੇ ਗੈਂਗਸਟਰਾਂ ਲਈ ਸੇਫ ਸਟੇਟ ਬਣਿਆ ਪੰਜਾਬ, ਸਰਕਾਰ ਫੇਲ੍ਹ : ਅਰਵਿੰਦ ਖੰਨਾ

ਪੰਜਾਬ
  • ਸੂਬੇ ਦੇ ਲੋਕਾਂ ਨੂੰ ਰੱਬ ਆਸਰੇ ਛੱਡ ‘ਆਪ’ ਆਗੂਆਂ ਦੀ ਸੁਰੱਖਿਆ ਵਿੱਚ ਲੱਗੀ ਪੁਲਿਸ

ਸੰਗਰੂਰ, 29 ਜਨਵਰੀ: ਦੇਸ਼ ਕਲਿੱਕ ਬਿਊਰੋ:

ਭਾਰਤੀ ਜਨਤਾ ਪਾਰਟੀ ਦੇ ਸੂਬਾਈ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਹੈ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਅਪਰਾਧੀਆਂ, ਗੈਂਗਸਟਰਾਂ ਲਈ ਸਭ ਤੋਂ ਸੇਫ ਸੂਬਾ ਬਣ ਗਿਆ ਹੈ। ਇਸ ਲਈ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਇਆ ਹੈ।

ਅਰਵਿੰਦ ਖੰਨਾ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਦਾ ਮਨੋਬਲ ਵਧ ਗਿਆ ਹੈ। ਆਮ ਲੋਕ ਡਰ ਅਤੇ ਅਸੁਰੱਖਿਆ ਵਿੱਚ ਰਹਿਣ ਲਈ ਮਜਬੂਰ ਹਨ। ਅੱਜ ਪੰਜਾਬ ਵਿੱਚ ਹਾਲਾਤ ਅਜਿਹੇ ਬਣ ਗਏ ਹਨ ਕਿ ਜੇਕਰ ਕੋਈ ਵਿਅਕਤੀ ਕਾਰ ਵੀ ਖਰੀਦਦਾ ਹੈ ਤਾਂ ਉਸਨੂੰ ਵੀ ਫਿਰੌਤੀ ਦਾ ਫੋਨ ਆਉਂਦਾ ਹੈ। ਫਿਰੌਤੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ।

ਖੰਨਾ ਨੇ ਕਿਹਾ ਕਿ ਬਟਾਲਾ ਵਿੱਚ ਇੱਕ ਕੈਮਿਸਟ ਦਾ ਕਤਲ, ਮੋਹਾਲੀ ਵਿੱਚ ਐਸਐਸਪੀ ਦਫਤਰ ਦੇ ਸਾਹਮਣੇ ਗੈਂਗਵਾਰ ’ਚ ਕਤਲ, ਗਣਤੰਤਰ ਦਿਵਸ ਤੋਂ ਪਹਿਲਾਂ ਰੇਲਵੇ ਪਟੜੀਆਂ ‘ਤੇ ਬੰਬ ਧਮਾਕਾ ਕਰਕੇ ਅਪਰਾਧੀ ਸਰਕਾਰ ਅਤੇ ਪੁਲਿਸ ਨੂੰ ਲਗਾਤਾਰ ਚੁਣੌਤੀ ਦੇ ਰਹੇ ਹਨ। ਪੰਜਾਬ ਪੁਲਿਸ ਜਨਤਾ ਨੂੰ ਰੱਬ ਆਸਰੇ ‘ਤੇ ਛੱਡ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਦਿੱਲੀ ਦਰਬਾਰ ਦੇ ਆਗੂਆਂ ਅਤੇ ਮੁੱਖ ਮੰਤਰੀ ਦੇ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਕਰਨ ‘ਤੇ ਹੀ ਆਪਣੀ ਪੂਰੀ ਤਾਕਤ ਲਗਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰੀ ਵਜੋਂ ਫਲ ਸਾਬਤ ਹੋਏ ਹਨ। ਉਨ੍ਹਾਂ ਨੂੰ ਤੁਰੰਤ ਗ੍ਰਹਿ ਵਿਭਾਗ ਛੱਡ ਕੇ ਕਿਸੇ ਯੋਗ ਮੰਤਰੀ ਨੂੰ ਸੌਂਪ ਦੇਣਾ ਚਾਹੀਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।