ਚੰਡੀਗੜ੍ਹ, 1 ਫਰਵਰੀ: ਦੇਸ਼ ਕਲਿੱਕ ਬਿਊਰੋ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ਨੂੰ ਲੈ ਕੇ ਨਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਇਸ ਵਾਰ ਵੀ ਪੰਜਾਬ ਨੂੰ ਕੁੱਝ ਨਹੀਂ ਦਿੱਤਾ ਅਤੇ ਇਹ ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫ਼ਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ।
ਇਸ ਸੰਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕਿਹਾ ਕਿ, “ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫ਼ਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ। ਇਸ ਬਜਟ ਵਿੱਚ ਨਾ ਕਿਸਾਨਾਂ ਲਈ MSP ਤੇ ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਅਤੇ ਉਦਯੋਗ ਤੇ ਟੈਕਸ ‘ਚ ਵੀ ਕਿਸੇ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ਗਈ। ਪੰਜਾਬ ਦੀ ਆਰਥਿਕ ਮਜ਼ਬੂਤੀ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਗਿਆ। ਪੰਜਾਬ ਦੇ ਲੋਕ ਬਹੁਤ ਮਿਹਨਤਕਸ਼ ਤੇ ਜਨੂੰਨੀ ਹਨ। ਅਸੀਂ ਮਿਲ ਕੇ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।”



