ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਮੋਦੀ: ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਪੰਜਾਬ ਰਾਸ਼ਟਰੀ

ਜਲੰਧਰ, 1 ਫਰਵਰੀ: ਦੇਸ਼ ਕਲਿੱਕ ਬਿਊਰੋ:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ਦੌਰਾਨ ਜਲੰਧਰ ਪੁੱਜੇ। ਇਸ ਦੌਰਾਨ ਪ੍ਰਧਾਨ ਮੰਤਰੀ ਦਿੱਲੀ ਤੋਂ ਆਦਮਪੁਰ ਹਵਾਈ ਅੱਡੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਹਿਲਾਂ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਰੱਖਣ ਦਾ ਉਦਘਾਟਨ ਕੀਤਾ। ਫਿਰ ਉਨ੍ਹਾਂ ਨੇ ਲੁਧਿਆਣਾ ਵਿੱਚ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਰਚੁਅਲੀ ਉਦਘਾਟਨ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੁਅਲੀ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ ਕੀਤਾ। ਜਦੋਂ ਉਨ੍ਹਾਂ ਨੇ ਰਿਮੋਟ ਬਟਨ ਦਬਾਇਆ, ਤਾਂ ਉਦਘਾਟਨ ਸਕ੍ਰੀਨ ‘ਤੇ ਚਾਰ ਭਾਸ਼ਾਵਾਂ ਦੇਖਣ ਨੂੰ ਮਿਲੀਆਂ, ਪੰਜਾਬੀ, ਹਿੰਦੀ, ਸੰਸਕ੍ਰਿਤ ਅਤੇ ਅੰਤ ਵਿੱਚ ਅੰਗਰੇਜ਼ੀ। ਇਸ ਉਦਘਾਟਨ ਤੋਂ ਬਾਅਦ ਹੁਣ ਲੁਧਿਆਣਾ ਦੇ ਉਦਯੋਗ ਜਗਤ ਨੂੰ ਹੁਲਾਰਾ ਮਿਲੇਗਾ ਅਤੇ ਵਿਦੇਸ਼ਾਂ ‘ਚ ਜਾਂ ਦਿੱਲੀ, ਮੁੰਬਈ ਅਤੇ ਕੋਲਕਾਤਾ ਵਰਗੇ ਹੋਰ ਰਾਜਾਂ ‘ਚ ਜਾਣ ਵਾਲੇ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਦੱਸਿਆ ਜਾ ਰਿਹਾ ਹੈ ਕਿ ਉਦਘਾਟਨ ਦੇ ਇਕ ਮਹੀਨੇ ਬਾਅਦ ਇਸ ਹਵਾਈ ਅੱਡੇ ਤੋਂ ਉਡਾਣਾਂ ਮਾਰਚ ਦੇ ਪਹਿਲੇ ਹਫ਼ਤੇ ਸ਼ੁਰੂ ਹੋ ਜਾਣਗੀਆਂ।

ਇਨ੍ਹਾਂ ਦੋਵਾਂ ਪ੍ਰੋਗਰਾਮਾਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੇ ਧਾਰਮਿਕ ਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ ਹਨ। ਇੱਥੇ, ਉਹ ਡੇਰੇ ਦੇ ਸੰਤ ਨਿਰੰਜਣ ਦਾਸ ਜੀ ਨਾਲ ਇੱਕ ਬੰਦ ਕਮਰੇ ਵਿੱਚ 10 ਮਿੰਟ ਲਈ ਮੁਲਾਕਾਤ ਕਰਨਗੇ। ਇਸ ਦੌਰਾਨ, ਉਹ ਲੰਗਰ ਛਕਣਗੇ ਅਤੇ ਸ਼ਰਧਾਲੂਆਂ ਨੂੰ ਸੰਬੋਧਨ ਕਰਨਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।