ਨਵੀਂ ਦਿੱਲੀ, 2 ਫਰਵਰੀ : ਦੇਸ਼ ਕਲਿੱਕ ਬਿਊਰੋ:
ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ 25 ਜੂਨ 2025 ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿਚ ਬੰਦ ਹਨ।
ਇਸ ਦੌਰਾਨ, ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਗਏ ਸਨ। ਪਹਿਲੀ ਵਾਰ ਡੇਰਾ ਬਿਆਸ ਮੁਖੀ ਨੇ ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅੰਦਰ ਦੀਆਂ ਗੱਲਾਂ ਨੂੰ ਪੂਰੀ ਤਰ੍ਹਾਂ ਸਭ ਦੇ ਸਾਹਮਣੇ ਨਹੀਂ ਦੱਸਿਆ ਜਾ ਸਕਦਾ ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜ਼ਮਾਨਤ ਕਿਸੇ ਨੂੰ ਬਰੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਮਜੀਠੀਆ ਵਿਰੁੱਧ ਪੁਖਤਾ ਸਬੂਤ ਹਨ, ਜੋ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ।



