CM ਮਾਨ ਨੇ ਵਿਅੰਗ ਭਰੀ ਪੋਸਟ ਕੀਤੀ ਸ਼ੇਅਰ; ਕਿਹਾ ” ਕੱਲ੍ਹ ਬਣ ਜਾਣ, ਭਾਵੇਂ…”

ਪੰਜਾਬ

ਚੰਡੀਗੜ੍ਹ, 3 ਫਰਵਰੀ: ਦੇਸ਼ ਕਲਿੱਕ ਬਿਊਰੋ:

ਅੱਜ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਿਅੰਗ ਭਰੀ ਪੋਸਟ ਸ਼ੇਅਰ ਕੀਤੀ। ਇਸ ਪੋਸਟ ‘ਚ ਉਨ੍ਹਾਂ ਨੇ ਕਿਸੇ ਦਾ ਨਾਂਅ ਤਾਂ ਨਹੀਂ ਲਿਆ ਪਰ ਇਸ ਨੂੰ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮਜੀਠੀਆ ਬਾਰੇ ਦਿੱਤੇ ਗਏ ਬਿਆਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਮੁੱਖ ਮੰਤਰੀ ਦੀ ਪਹਿ ਪੋਸਟ ਡੇਰਾ ਬਿਆਸ ਮੁਖੀ ਲਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸਲ ਮੀਡੀਆ ਅਕਾਊਂਟ ‘ਤੇ ਬਿਨ੍ਹਾਂ ਨਾਮ ਲਏ ਲਿਖਿਆ ਹੈ ਕਿ, ‘ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਓਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ।’

ਦੱਸ ਦਈਏ ਕਿ ਬੀਤੇ ਦਿਨ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵਲੋਂ ਜੇਲ੍ਹ ’ਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਦੌਰਾਨ ਡੇਰਾ ਮੁਖੀ ਨੇ ਕਿਹਾ ਸੀ ਕਿ,”ਉਹ ਮੇਰੇ ਦੋਸਤ ਹਨ ਤੇ ਮੈਂ ਉਨ੍ਹਾਂ ਨਾਲ ਮੁਲਾਕਾਤ ਕਰਨ ਆਇਆ ਹਾਂ ਅਤੇ ਮਜੀਠੀਆ ਉੱਤੇ ਲਗਾਏ ਗਏ ਸਾਰੇ ਦੋਸ਼ ਨਿਰਾਧਾਰ ਅਤੇ ਗ਼ਲਤ ਹਨ। ਹਾਲਾਂਕਿ ਉਨ੍ਹਾਂ ਨੇ ਇਹ ਕਿਹਾ ਕਿ ਸਰਕਾਰਾਂ ਜਾਂ ਜਾਂਚ ਏਜੰਸੀਆਂ ਜੋ ਆਪਣਾ ਕੰਮ ਕਰ ਰਹੀਆਂ ਹਨ, ਇਹ ਉਨ੍ਹਾਂ ਦਾ ਕੰਮ ਹੈ ਅਤੇ ਉਨ੍ਹਾਂ ਨੂੰ ਹੀ ਕਰਨ ਦੇਣਾ ਚਾਹੀਦਾ ਹੈ। ਪਰ ਨਿੱਜੀ ਤੌਰ ‘ਤੇ ਉਹ ਇਨ੍ਹਾਂ ਦੋਸ਼ਾਂ ਨੂੰ ਸਹੀ ਨਹੀਂ ਮੰਨਦੇ।”

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।