SC ਕਮਿਸ਼ਨ ਨੇ ਨਾਬਾਲਿਗ ਲੜਕੀ ਨਾਲ ਕੁੱਟਮਾਰ ਕਰਨ ਦੇ ਮਾਮਲੇ ‘ਚ ਲਿਆ ਸੂ-ਮੋਟੋ ਨੋਟਿਸ, SSP ਤੋਂ ਰਿਪੋਰਟ ਤਲਬ

ਪੰਜਾਬ
  • ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਤੋਂ ਮਾਮਲੇ ਸਬੰਧੀ ਰਿਪੋਰਟ ਤਲਬ

ਚੰਡੀਗੜ੍ਹ, 04 ਫਰਵਰੀ : ਦੇਸ਼ ਕਲਿੱਕ ਬਿਊਰੋ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਨਾਬਾਲਿਗ ਲੜਕੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੂ-ਮੋਟੋ ਨੋਟਿਸ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਧਿਆਨ ਵਿੱਚ ਇੱਕ ਅਖਬਾਰ ਵਿੱਚ ਛਪੀ ਇੱਕ ਖਬਰ ਨਾਲ ਆਇਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ 2004 ਦੀ ਧਾਰਾ 10 ਤਹਿਤ (2) (ਐਚ) ਰਾਹੀਂ ਇਸ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਤੋਂ ਇਸ ਮਾਮਲੇ ਸਬੰਧੀ ਜਾਣਕਾਰੀ ਉਪ-ਕਪਤਾਨ ਪੁਲਿਸ ਰਾਹੀਂ ਕਮਿਸ਼ਨ ਦੇ ਦਫਤਰ ਵਿਖੇ ਮਿਤੀ 10 ਫਰਵਰੀ, 2026 ਨੂੰ ਤਲਬ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।