ਪਤਨੀ ਨਾਲ ਨਾਜਾਇਜ਼ ਸਬੰਧ ਦੇ ਸ਼ੱਕ ‘ਚ ਗੁਆਂਢੀ ਵੱਲੋਂ ਗੁਆਂਢੀ ਦਾ ਕਤਲ

ਪੰਜਾਬ

ਮੋਗਾ, 11 ਫਰਵਰੀ: ਦੇਸ਼ ਕਲਿੱਕ ਬਿਊਰੋ:

ਮੋਗਾ ਦੇ ਧਰਮਕੋਟ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਕੈਲਾਂ ਵਿੱਚ ਇੱਕ ਗੁਆਂਢੀ ਵੱਲੋਂ ਗੁਆਂਢੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨੂੰ ਆਪਣੀ ਪਤਨੀ ਦੇ ਗੁਆਂਢੀ ਨਾਲ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ, ਜਿਸ ਕਾਰਨ ਦੋਵਾਂ ਵਿੱਚ ਝਗੜਾ ਹੋ ਗਿਆ। ਰਿਪੋਰਟਾਂ ਅਨੁਸਾਰ, ਇਹ ਘਟਨਾ ਸ਼ਾਮ 7 ਵਜੇ ਦੇ ਕਰੀਬ ਵਾਪਰੀ। ਪਿੰਡ ਕੈਲਾਂ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਉਰਫ਼ ਸੋਨੀ ਨੇ ਆਪਣੇ ਗੁਆਂਢੀ ਭਰਪੂਰ ਸਿੰਘ ਦੇ ਸਿਰ ਵਿੱਚ ਆਪਣੀ 32 ਬੋਰ ਦੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਡੀਐਸਪੀ ਧਰਮਕੋਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਭਰਪੂਰ ਸਿੰਘ ਨੂੰ ਆਪਣੀ ਪਤਨੀ ਦੇ ਇੰਦਰਜੀਤ ਸਿੰਘ ਉਰਫ਼ ਸੋਨੀ ਨਾਲ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ। ਇਸ ਸ਼ੱਕ ਕਾਰਨ ਭਰਪੂਰ ਸਿੰਘ ਨੇ ਸੋਨੀ ਨੂੰ ਆਪਣੇ ਘਰ ਵਿੱਚ ਵੜਨ ਤੋਂ ਰੋਕਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ, ਪੁਲਿਸ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।