ਕੈਪਟਨ ਅਮਰਿੰਦਰ ਨੂੰ ਸੰਮਨ ਭੇਜਣ ਵਾਲੇ ਈਡੀ ਅਫਸਰ ਦਾ ਤਬਾਦਲਾ

ਪੰਜਾਬ

ਜਲੰਧਰ, 13 ਫਰਵਰੀ: ਦੇਸ਼ ਕਲਿੱਕ ਬਿਊਰੋ:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣਾ ਜਲੰਧਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਯੁਕਤ ਨਿਰਦੇਸ਼ਕ ਰਵੀ ਤਿਵਾੜੀ ਲਈ ਮਹਿੰਗਾ ਸਾਬਤ ਹੋਇਆ। ਉਨ੍ਹਾਂ ਦਾ ਤਬਾਦਲਾ ਚੇਨਈ ਕਰ ਦਿੱਤਾ ਗਿਆ ਹੈ। ਆਈਆਰਐਸ ਅਧਿਕਾਰੀ ਰਵੀ ਤਿਵਾੜੀ ਨੇ ਵਿਦੇਸ਼ ਵਿੱਚ ਜਾਇਦਾਦ ਵਿਵਾਦ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਕੀਤੇ ਸਨ, ਜਿਸ ਵਿੱਚ ਉਨ੍ਹਾਂ ਨੂੰ ਅੱਜ (13 ਫਰਵਰੀ) ਪੇਸ਼ ਹੋਣ ਲਈ ਕਿਹਾ ਗਿਆ ਸੀ। ਪਰ ਉਸ ਤੋਂ ਪਹਿਲਾਂ ਹੀ ਉਸ ਦਾ ਤਬਾਦਲਾ ਕਰ ਦਿੱਤਾ ਗਿਆ।

ਦੱਸ ਦਈਏ ਕਿ ਸੰਮਨ ਜਾਰੀ ਹੋਣ ਤੋਂ ਬਾਅਦ, ਕਾਂਗਰਸ ਨੇ ਤੁਰੰਤ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਨਾਲ ਰਾਜਨੀਤਿਕ ਸਥਿਤੀ ਗਰਮ ਹੋ ਗਈ ਅਤੇ ਭਾਜਪਾ ਸਰਗਰਮ ਹੋ ਗਈ। ਪਹਿਲਾਂ ਭਾਜਪਾ ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸਲੂ ਅਤੇ ਫਿਰ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਨੇ ਕੈਪਟਨ ਅਮਰਿੰਦਰ ਸਿੰਘ ਨਾ; ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਗੋਡਿਆਂ ਦੀ ਸਰਜਰੀ ਲਈ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।