ਵੱਡੀ ਖ਼ਬਰ: ਪੰਜਾਬ ’ਚ ਕਿਸਾਨ ਨੇ ਪਤਨੀ ਤੇ ਬੱਚੇ ਨੂੰ ਗੋਲੀ ਮਾਰਨ ਤੋਂ ਬਾਅਦ ਨੂੰ ਵੀ ਮਾਰੀ ਗੋਲੀ

ਪੰਜਾਬ

ਫਿਰੋਜ਼ਪੁਰ, 13 ਫਰਵਰੀ: ਦੇਸ਼ ਕਲਿੱਕ ਬਿਊਰੋ:

ਫਿਰੋਜ਼ਪੁਰ ਜ਼ਿਲ੍ਹੇ ਵਿਚ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਕਿਸਾਨ ਨੇ ਪਤਨੀ ਤੇ ਬੱਚੇ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੇ ਆਪ ਨੂੰ ਗੋਲੀ ਮਾਰ ਲਈ। ਪਿੰਡ ਬਾਜਿਦਪੁਰ ਦੇ ਕਿਸਾਨ ਜਗਸੀਰ ਸਿੰਘ ਨੇ ਪਹਿਲਾਂ ਪਤਨੀ ਤੇ ਬੱਚੇ ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ।

ਘਟਨਾ ਤੋਂ ਤੁਰੰਤ ਬਾਅਦ ਤਿੰਨਾਂ ਨੂੰ ਨਜ਼ਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਤਿੰਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।