ਪਰਿਵਾਰ ਸਮੇਤ ਆਪਣੇ ਆਪ ਨੂੰ ਗੋਲੀ ਮਾਰਨ ਵਾਲੇ ਕਿਸਾਨ ਦੀ ਮੌਤ: ਪਤਨੀ ਅਤੇ ਪੁੱਤ ਅਜੇ ਵੀ ਗੰਭੀਰ ਹਾਲਤ ‘ਚ

ਪੰਜਾਬ

ਫਿਰੋਜ਼ਪੁਰ , 14 ਫਰਵਰੀ: ਦੇਸ਼ ਕਲਿੱਕ ਬਿਊਰੋ:

ਫਿਰੋਜ਼ਪੁਰ ਜ਼ਿਲ੍ਹੇ ਵਿਚ ਇਕ ਕਿਸਾਨ ਨੇ ਪਤਨੀ ਤੇ ਬੱਚੇ ਨੂੰ ਗੋਲੀ ਮਾਰਨ ਤੋਂ ਬਾਅਦ ਆਪਣੇ ਆਪ ਨੂੰ ਗੋਲੀ ਮਾਰ ਲਈ। ਇਸ ‘ਮਾਮਲੇ ‘ਚ ਖਬਰ ਸ੍ਹਾਮਣੇ ਆਈ ਹੈ ਕਿ ਨੌਜਵਾਨ ਕਿਸਾਨ ਜਗਸੀਰ ਸਿੰਘ ਦੀ ਮੌਤ ਹੋ ਗਈ ਹੈ। ਉਹ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ।

ਉੱਥੇ ਹੀ ਉਸ ਦੀ ਪਤਨੀ ਅਤੇ ਪੁੱਤਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸਦੀ ਪਤਨੀ ਦੇ ਸਿਰ ਵਿੱਚ ਗੋਲੀ ਲੱਗੀ ਹੈ, ਜਦੋਂ ਕਿ ਉਸਦੇ ਪੁੱਤਰ ਦੇ ਪੇਟ ਵਿੱਚ ਗੋਲੀ ਲੱਗੀ ਹੈ। ਸਰਜਰੀ ਤੋਂ ਬਾਅਦ ਪੁੱਤਰ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ, ਪਰ ਉਸਦੀ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵੱਡਾ ਪੁੱਤਰ ਉਸ ਸਮੇਂ ਸਕੂਲ ਵਿੱਚ ਸੀ ਅਤੇ ਬਚ ਗਿਆ।

ਪੁਲਿਸ ਨੇ ਇਸ ਘਟਨਾ ਨੂੰ ਘਰੇਲੂ ਝਗੜੇ ਵਜੋਂ ਦੱਸਿਆ ਹੈ, ਹਾਲਾਂਕਿ ਜਾਂਚ ਜਾਰੀ ਹੈ। ਇਹ ਘਟਨਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬਜੀਦਪੁਰ ਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।